Breaking News
Home / ਕੈਨੇਡਾ / Front / ਮਲਿਕਾ ਅਰਜੁਨ ਖੜਗੇ ਨੇ ਕਾਂਗਰਸ ਪਾਰਟੀ ਦੇ ਖਾਤੇ ਫਰੀਜ਼ ਕਰਨ ਨੂੰ ਦੱਸਿਆ ਖਤਰਨਾਕ ਖੇਡ

ਮਲਿਕਾ ਅਰਜੁਨ ਖੜਗੇ ਨੇ ਕਾਂਗਰਸ ਪਾਰਟੀ ਦੇ ਖਾਤੇ ਫਰੀਜ਼ ਕਰਨ ਨੂੰ ਦੱਸਿਆ ਖਤਰਨਾਕ ਖੇਡ

ਰਾਹੁਲ ਗਾਂਧੀ ਨੇ ਇਨਕਮ ਟੈਕਸ ਦੇ ਕਦਮ ਨੂੰ ਦੱਸਿਆ ਨਿਯਮਾਂ ਦੇ ਖਿਲਾਫ


ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਵਿਚ ਅੱਜ ਕਾਂਗਰਸ ਪਾਰਟੀ ਨੇ ਨਵੀਂ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਅਜੇ ਮਾਕਨ ਵਰਗੇ ਆਗੂਆਂ ਨੇ ਹਿੱਸਾ ਲਿਆ ਅਤੇ ਇਸ ਦੌਰਾਨ ਕਾਂਗਰਸ ਪਾਰਟੀ ਦੇ ਬੈਂਕ ਖਾਤਿਆਂ ਨੂੰ ਫਰੀਜ਼ ਕਰਨ ਦਾ ਮੁੱਦਾ ਚੁੱਕਿਆ ਗਿਆ। ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਲੋਕਤੰਤਰ ਦੇ ਲਈ ਇਹ ਜ਼ਰੂਰੀ ਹੈ ਕਿ ਚੋਣਾਂ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਈਡੀ ਅਤੇ ਇਨਕਮ ਟੈਕਸ ਵਿਭਾਗ ’ਤੇ ਕਿਸੇ ਦਾ ਕੰਟਰੋਲ ਨਹੀਂ ਹੋਣਾ ਚਾਹੀਦਾ। ਲੰਘੇ ਦਿਨੀਂ ਚੋਣਾਵੀ ਬੌਂਡ ਨੂੰ ਲੈ ਕੇ ਜੋ ਤੱਥ ਸਾਹਮਣੇ ਆਏ ਹਨ ਉਸ ਨਾਲ ਦੇਸ਼ ਦੀ ਛਵੀ ਖਰਾਬ ਹੋਈ ਹੈ। ਖੜਗੇ ਨੇ ਕਾਂਗਰਸ ਪਾਰਟੀ ਦੇ ਖਾਤਿਆਂ ਨੂੰ ਫਰੀਜ਼ ਕਰਨਾ ਇਕ ਖਤਰਨਾਕ ਖੇਡ ਵੀ ਦੱਸਿਆ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫਰੀਜ਼ ਕਰ ਦਿੱਤੇ ਗਏ ਹਨ ਇਸ ਮਾਮਲੇ ’ਚ ਕਿਸੇ ਵੀ ਅਦਾਲਤ ਅਤੇ ਚੋਣ ਕਮਿਸ਼ਨ ਨੇ ਚੂੰ ਤੱਕ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਨਹੀਂ ਬਲਕਿ ਦੇਸ਼ ਦੇ ਲੋਕਤੰਤਰ ਨੂੰ ਫਰੀਜ਼ ਕੀਤਾ ਗਿਆ ਹੈ। ਰਾਹੁਲ ਗਾਂਧੀ ਨੇ ਇਨਕਮ ਟੈਕਸ ਵਿਭਾਗ ਦੇ ਇਸ ਕਦਮ ਨੂੰ ਨਿਯਮਾਂ ਦੇ ਖਿਲਾਫ ਦੱਸਿਆ।

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …