Breaking News
Home / ਕੈਨੇਡਾ / Front / ਕੇਜਰੀਵਾਲ ਸੰਮਨ ਮਾਮਲੇ ’ਚ ਸੁਪਰੀਮ ਕੋਰਟ ਈਡੀ ਖਿਲਾਫ਼ ਹੋਈ ਸਖਤ

ਕੇਜਰੀਵਾਲ ਸੰਮਨ ਮਾਮਲੇ ’ਚ ਸੁਪਰੀਮ ਕੋਰਟ ਈਡੀ ਖਿਲਾਫ਼ ਹੋਈ ਸਖਤ

ਕਿਹਾ : ਦਿੱਲੀ ਦੇ ਮੁੱਖ ਮੰਤਰੀ ਖਿਲਾਫ਼ ਕੋਰਟ ਨੂੰ ਦਿਖਾਓ ਸਬੂਤ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਭੇਜੇ ਗਏ ਸੰਮਨਾਂ ਖਿਲਾਫ਼ ਹਾਈ ਕੋਰਟ ਵਿਚ ਇਕ ਹੋਰ ਪਟੀਸ਼ਨ ਦਾਇਰ ਕੀਤੀ। ਜਿਸ ’ਚ ਕੇਜਰੀਵਾਲ ਨੇ ਕੋਰਟ ਨੂੰ ਕਿਹਾ ਕਿ ਉਹ ਈਡੀ ਸਾਹਮਣੇ ਪੇਸ਼ ਹੋਣ ਦੇ ਲਈ ਤਿਆਰ ਹਨ ਪ੍ਰੰਤੂ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਵੇ ਕਿ ਜਾਂਚ ਏਜੰਸੀ ਉਨ੍ਹਾਂ ਨੂੰ ਗਿ੍ਰਫ਼ਤਾਰ ਨਹੀਂ ਕਰੇਗੀ। ਦਿੱਲੀ ਹਾਈ ਕੋਰਟ ਦੇ ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਗਵਾਈ ਵਾਲੀ ਬੈਂਚ ਨੇ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ 21 ਮਾਰਚ ਵੀਰਵਾਰ ਨੂੰ ਸੁਣਵਾਈ ਕੀਤੀ। ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਕਿਹਾ ਕਿ ਜੇਕਰ ਤੁਸੀਂ ਕੇਜਰੀਵਾਲ ਨੂੰ ਭੇਜੇ ਗਏ ਸੰਮਨਾਂ ਦਾ ਕੋਰਟ ਨੂੰ ਕਾਰਨ ਨਹੀਂ ਦੱਸ ਸਕਦੇ ਤਾਂ ਕੋਰਟ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਸਬੂਤ ਦਿਖਾਏ ਜਾਣ। ਧਿਆਨ ਰਹੇ ਕਿ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ ਅੱਜ 21 ਮਾਰਚ ਨੂੰ ਪੁੱਛਗਿੱਛ ਲਈ ਸੱਦਿਆ ਪ੍ਰੰਤੂ ਅਰਵਿੰਦ ਕੇਜਰੀਵਾਲ 9ਵੇਂ ਸੰਮਨ ਖਿਲਾਫ਼ 19 ਮਾਰਚ ਨੂੰ ਕੋਰਟ ਪਹੁੰਚੇ ਸਨ, ਜਿਸ ’ਤੇ ਦਿੱਲੀ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਕੀਤੀ ਗਈ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …