ਫਰੀਦਕੋਟ ਦੇ ਅਕਾਲੀ ਆਗੂ ਦੇ ਪੁੱਤਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਚਾਰ ਸਾਲ ਦੀ ਸਜ਼ਾ
ਫ਼ਰੀਦਕੋਟ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਫਰੀਦਕੋਟ ਤੋਂ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਜੀਤ ਸਿੰਘ ਭੋਲੂਵਾਲਾ ਤੇ ਐਸ.ਜੀ.ਪੀ.ਸੀ. ਮੈਂਬਰ ਗੁਰਿੰਦਰ ਕੌਰ ਭੋਲੂਵਾਲਾ ਦੇ ਪੁੱਤਰ ਰਮਨਦੀਪ ਸਿੰਘ ਨੂੰ ਅਦਾਲਤ ਨੇ 4 ਮਾਮਲਿਆਂ ਵਿਚ 4 ਸਾਲ ਦੀ ਸਜ਼ਾ ਸੁਣਾਈ ਹੈ।
ਜਾਣਕਾਰੀ ਮੁਤਾਬਕ ਜੁਡੀਸ਼ੀਅਲ ਮੈਜਿਸਟ੍ਰੇਟ ਅਤੁਲ ਕੰਬੋਜ ਨੇ ਪਨਸਪ ਤੇ ਫੂਡ ਸਪਲਾਈ ਵਿਭਾਗ ਵੱਲੋਂ ਦਾਇਰ ਕੀਤੀਆਂ ਚਾਰ ਸ਼ਿਕਾਇਤਾਂ ਦਾ ਨਿਬੇੜਾ ਕਰਦਿਆਂ ਰਮਨਦੀਪ ਸਿੰਘ ਨੂੰ ਇੱਕ ਕਰੋੜ 56 ਲੱਖ ਦੇ ਚੈੱਕ ਬਾਊਂਸ ਦੇ ਚਾਰ ਮਾਮਲਿਆਂ ਵਿੱਚ ਇੱਕ-ਇੱਕ ਸਾਲ ਦੀ ਕੈਦ ਤੇ ਦਸ-ਦਸ ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਫੈਸਲਾ ਸੁਣਾਇਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …