ਇਲਾਕੇ ‘ਚ ਬਣਿਆ ਹਾਹਾਕਾਰ ਵਾਲਾ ਮਾਹੌਲ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਦੇ ਕਸਬਾ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੰਘੇ ਕੱਲ੍ਹ ਬੁੱਧਵਾਰ ਨੂੰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੁਣ ਮੌਤਾਂ ਦੀ ਗਿਣਤੀ ਵਧ ਕੇ 9 ਹੋ ਗਈ ਹੈ।
ਮ੍ਰਿਤਕਾਂ ਵਿਚ 6 ਵਿਅਕਤੀ ਪਿੰਡ ਗੁੱਜਰਾਂ ਦੇ ਹਨ ਅਤੇ 2 ਵਿਅਕਤੀ ਨੇੜਲੇ ਪਿੰਡ ਢੰਡੋਲੀ ਅਤੇ ਇਕ ਵਿਅਕਤੀ ਪਿੰਡ ਉਪਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਵਿਚ ਇਕ ਉਹ ਵਿਅਕਤੀ ਵੀ ਸ਼ਾਮਲ ਹੈ, ਜੋ ਆਪਣੇ ਭਰਾ ਦੀ ਮੌਤ ਤੋਂ ਬਾਅਦ ਸਦਮੇ ਨਾਲ ਹੀ ਦਮ ਤੋੜ ਗਿਆ।
ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਢੰਡੋਲੀ ਦੇ 2 ਵਿਅਕਤੀਆਂ ਦੀ ਸਿਹਤ ਵੀ ਸ਼ਰਾਬ ਪੀਣ ਤੋਂ ਬਾਅਦ ਜ਼ਿਆਦਾ ਖਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਤੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ। ਜਿੱਥੇ ਉਨ੍ਹਾਂ ਦੋਵੇਂ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਇਸ ਘਟਨਾ ਤੋਂ ਬਾਅਦ ਸੰਗਰੂਰ ਜ਼ਿਲ੍ਹੇ ਦੇ ਪੂਰੇ ਇਲਾਕੇ ਵਿਚ ਹਾਹਾਕਾਰ ਵਾਲਾ ਮਾਹੌਲ ਬਣਿਆ ਹੋਇਆ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’
ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …