ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਪਹਿਲੀ ਜੂਨ ਨੂੰ ਪੈਣਗੀਆਂ ਜਦੋਂ ਕਿ ਨਤੀਜੇ ਤਿੰਨ ਬਾਅਦ 4 ਜੂਨ ਨੂੰ ਆਉਣਗੇ। ਇਹ ਐਲਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 2.12 ਕਰੋੜ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣ ਕਮਿਸ਼ਨ ਅਨੁਸਾਰ ਪੰਜਾਬ ਵਿੱਚ 7 ਮਈ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ ਅਤੇ ਇਹ 14 ਮਈ ਤੱਕ ਭਰੇ ਜਾਣਗੇ।
ਅਗਲੇ ਦਿਨ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਉਧਰ ਪੰਜਾਬ ਵਿੱਚ ਤਪਦੇ ਜੇਠ ਵਿੱਚ ਵੋਟਾਂ ਉਮੀਦਵਾਰਾਂ ਤੇ ਵੋਟਰਾਂ ਲਈ ਇਮਤਿਹਾਨ ਦੀ ਘੜੀ ਸਾਬਿਤ ਹੋਵੇਗਾ।
ਮਈ-ਜੂਨ ‘ਚ ਤਾਪਮਾਨ 40 ਤੋਂ 45 ਡਿਗਰੀ ਸੈਲਸੀਅਸ ਤੱਕ ਪੁੱਜਣ ਦੀ ਸੰਭਾਵਨਾ ਹੈ। ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਧਰ ਵੋਟਰਾਂ ਨੂੰ ਘਰਾਂ ਤੋਂ ਬਾਹਰ ਕੱਢਣਾ ਵੀ ਚੋਣ ਕਮਿਸ਼ਨ ਅਤੇ ਰਾਜਨੀਤਕ ਪਾਰਟੀਆਂ ਲਈ ਵੱਡੀ ਚੁਣੌਤੀ ਬਣ ਸਕਦਾ ਹੈ।