14.2 C
Toronto
Friday, September 11, 2026
spot_img
Homeਹਫ਼ਤਾਵਾਰੀ ਫੇਰੀਕੇਜਰੀਵਾਲ ਗ੍ਰਿਫ਼ਤਾਰ

ਕੇਜਰੀਵਾਲ ਗ੍ਰਿਫ਼ਤਾਰ

ਕੇਜਰੀਵਾਲ ਗ੍ਰਿਫ਼ਤਾਰਈਡੀ ਨੇ ਦੋ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੋਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਆਮ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਈਡੀ ਦੀ ਟੀਮ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ 10ਵਾਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿਚ ‘ਆਪ’ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 13 ਮਹੀਨੇ ਅਤੇ ਸੰਜੇ ਸਿੰਘ 6 ਮਹੀਨੇ ਤੋਂ ਜੇਲ੍ਹ ਵਿਚ ਹਨ।
ਇਸਦੇ ਚੱਲਦਿਆਂ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਜੇਲ੍ਹ ਵਿਚੋਂ ਹੀ ਸਰਕਾਰ ਚਲਾਉਣਗੇ। ਜ਼ਿਕਰਯੋਗ ਹੈ ਕਿ ਕੇਜਰੀਵਾਲ ਗ੍ਰਿਫਤਾਰ ਹੋਣ ਵਾਲੇ ਪਹਿਲੇ ਸਿਟਿੰਗ ਸੀਐਮ ਹਨ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਦੁਪਹਿਰੇ 2.30 ਵਜੇ ਹਾਈਕੋਰਟ ਨੇ ਦਿੱਲੀ ਦੇ ਸੀਐਮ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਸੀ। ਕੇਜਰੀਵਾਲ ਨੇ ਅਦਾਲਤ ਕੋਲੋਂ ਇਹ ਭਰੋਸਾ ਮੰਗਿਆ ਸੀ ਕਿ ਜੇਕਰ ਉਹ ਪੁੱਛਗਿੱਛ ਦੇ ਲਈ ਈਡੀ ਜਾਂਦੇ ਹਨ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਨਾ ਕੀਤਾ ਜਾਵੇ।
ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਜਰੀਵਾਲ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ, ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਨਹੀਂ ਹੈ। ਇਸ ਤੋਂ ਪਹਿਲਾਂ ਈਡੀ ਨੇ ਕੇਜਰੀਵਾਲ ਨੂੰ 17 ਮਾਰਚ ਨੂੰ 9ਵਾਂ ਸੰਮਨ ਭੇਜਿਆ ਸੀ। ਕੇਜਰੀਵਾਲ 19 ਮਾਰਚ ਨੂੰ ਸੰਮਨ ਦੇ ਖਿਲਾਫ ਹਾਈਕੋਰਟ ਪਹੁੰਚੇ ਸਨ। ਉਨ੍ਹਾਂ ਦੀ ਅਰਜ਼ੀ ‘ਤੇ 20 ਮਾਰਚ ਨੂੰ ਸੁਣਵਾਈ ਹੋਈ ਸੀ। ਅਦਾਲਤ ਨੇ ਵਾਰ-ਵਾਰ ਸੰਮਨ ਭੇਜਣ ਨੂੰ ਲੈ ਕੇ ਈਡੀ ਨੂੰ ਤਲਬ ਵੀ ਕੀਤਾ ਸੀ। ਸ਼ਰਾਬ ਨੀਤੀ ਮਾਮਲੇ ਵਿਚ ਕੇਜਰੀਵਾਲ ਨੂੰ ਇਸੇ ਸਾਲ 27 ਫਰਵਰੀ, 26 ਫਰਵਰੀ, 22 ਫਰਵਰੀ, 2 ਫਰਵਰੀ, 17 ਜਨਵਰੀ, 3 ਜਨਵਰੀ ਅਤੇ 2023 ਵਿਚ 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜਿਆ ਗਿਆ ਸੀ। ਹਾਲਾਂਕਿ ਉਹ ਇਕ ਵਾਰ ਵੀ ਪੁੱਛਗਿੱਛ ਦੇ ਲਈ ਨਹੀਂ ਪਹੁੰਚੇ ਸਨ।

 

RELATED ARTICLES
POPULAR POSTS