ਰਾਜਨਾਥ ਸਿੰਘ ਨੇ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
ਜਵਾਨ ਨੇ ਕਿਹਾ ਸੀ ਕਿ ਕਈ ਵਾਰ ਸਾਨੂੰ ਭੁੱਖੇ ਢਿੱਡ ਹੀ ਡਿਊਟੀ ਕਰਨੀ ਪੈਂਦੀ ਹੈ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਵਿਚ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨ ਵੱਲੋਂ ਉਨ੍ਹਾਂ ਨੂੰ ਗ਼ੈਰ ਮਿਆਰੀ ਭੋਜਨ ਦਿੱਤੇ ਜਾਣ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਗ੍ਰਹਿ ਮੰਤਰਾਲਾ ਹਰਕਤ ਵਿੱਚ ਆ ਗਿਆ ਹੈ। ਗ੍ਰਹਿ ਮੰਤਰਾਲੇ ਨੇ ਬੀਐਸਐਫ ਨੂੰ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਚੇਤੇ ਰਹੇ ਕਿ ਬੀਐਸਐਫ ਦੇ ਜਵਾਨ ਤੇਜ਼ ਬਹਾਦਰ ਯਾਦਵ ਨੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਘਟੀਆ ਖਾਣੇ ਦਾ ਦਰਦ ਵੀਡੀਓ ਰਾਹੀਂ ਬਿਆਨ ਕੀਤਾ ਸੀ। ਇਸ ਵੀਡੀਓ ਨੂੰ 70 ਲੱਖ ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ। ਚਾਰ ਲੱਖ ਤੋਂ ਜ਼ਿਆਦਾ ਵੀਡੀਓ ਸ਼ੇਅਰ ਹੋ ਚੁੱਕਾ ਹੈ। ਜਵਾਨ ਤੇਜ਼ ਬਹਾਦਰ ਯਾਦਵ ਨੇ ਵੀਡੀਓ ਰਾਹੀਂ ਦੱਸਿਆ ਕਿ ਉਨ੍ਹਾਂ ਨੂੰ ਕਈ ਵਾਰ ਭੁੱਖੇ ਢਿੱਡ ਹੀ ਡਿਊਟੀ ਕਰਨੀ ਪੈਂਦੀ ਹੈ। ਸੋਸ਼ਲ ਮੀਡੀਆ ‘ਤੇ ਨਸ਼ਰ ਹੋਏ ਇਸ ਵੀਡੀਓ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਢੁਕਵੀਂ ਕਾਰਵਾਈ ਦੇ ਹੁਕਮ ਦਿੱਤੇ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …