Breaking News
Home / ਜੀ.ਟੀ.ਏ. ਨਿਊਜ਼ / ਫਲਸਤੀਨ ਨੂੰ ਅਜ਼ਾਦ ਦੇਸ਼ ਦਾ ਦਰਜਾ ਦਿਵਾਉਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਮੈਂਟ ‘ਚ ਪਾਸ

ਫਲਸਤੀਨ ਨੂੰ ਅਜ਼ਾਦ ਦੇਸ਼ ਦਾ ਦਰਜਾ ਦਿਵਾਉਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਮੈਂਟ ‘ਚ ਪਾਸ

ਓਟਵਾ/ਬਿਊਰੋ ਨਿਊਜ਼ : ਫਲਸਤੀਨ ਨੂੰ ਅਜ਼ਾਦ ਦੇਸ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਗਿਆ ਮਤਾ ਥੋੜ੍ਹੀ ਜੱਦੋ ਜਹਿਦ ਤੋਂ ਬਾਅਦ ਪਾਰਲੀਮੈਂਟ ਵਿੱਚ ਪਾਸ ਹੋ ਗਿਆ।
ਲਿਬਰਲਾਂ ਵੱਲੋਂ ਇਸ ਵਿੱਚ ਕਾਫੀ ਸੋਧ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਹਿਲਾਂ ਤਾਂ ਲਿਬਰਲਾਂ ਨੇ ਇਹ ਸੰਕੇਤ ਦਿੱਤਾ ਕਿ ਉਹ ਵਿਰੋਧੀ ਧਿਰ ਨੂੰ ਆਪਣੀ ਵਿਦੇਸ਼ ਨੀਤੀ ਨਾਲ ਖਿਲਵਾੜ ਕਰਨ ਦੀ ਇਜਾਜਤ ਨਹੀਂ ਦੇਣਗੇ। ਪਰ ਸਰਕਾਰ ਦੇ ਹਾਊਸ ਲੀਡਰ ਸਟੀਵਨ ਮੈਕਕਿਨਨ ਨੇ ਸਾਰੇ ਐਮਪੀਜ਼ ਨੂੰ ਉਸ ਸਮੇਂ ਹੈਰਾਨ ਕਰ ਦਿੱਤਾ ਜਦੋਂ ਉਨ੍ਹਾਂ ਬਹਿਸ ਦੇ ਆਖਰੀ ਪਲ ਐਨਡੀਪੀ ਵੱਲੋਂ ਪੇਸ ਮਤੇ ਦੇ ਕੁੱਝ ਹਿੱਸਿਆਂ ਵਿੱਚ ਸੋਧ ਕਰਨ ਤੋਂ ਬਾਅਦ ਉਸ ਨੂੰ ਅੱਗੇ ਵਧਾ ਦਿੱਤਾ।
ਇਸ ਮਤੇ ਉੱਤੇ ਲੱਗਭਗ ਸਾਰਾ ਦਿਨ ਬਹਿਸ ਚੱਲੀ ਪਰ ਆਖਿਰਕਾਰ ਐਨਡੀਪੀ ਦਾ ਇਹ ਸੰਕੇਤਾਤਮਕ ਮਤਾ 117 ਦੇ ਮੁਕਾਬਲੇ 204 ਵੋਟਾਂ ਨਾਲ ਪਾਸ ਹੋ ਗਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਲਗਭਗ ਸਾਰੇ ਲਿਬਰਲ ਐਮਪੀਜ ਤੇ ਐਨਡੀਪੀ, ਬਲਾਕ ਕਿਊਬਿਕੁਆ, ਗ੍ਰੀਨ ਪਾਰਟੀ ਦੇ ਐਮਪੀਜ ਨੇ ਮਤੇ ਦੇ ਹੱਕ ਵਿੱਚ ਵੋਟ ਪਾਈ ਪਰ ਕੰਜਰਵੇਟਿਵ ਆਗੂ ਪਇਏਰ ਪੌਲੀਏਵਰ ਤੇ ਉਨ੍ਹਾਂ ਦੀ ਪਾਰਟੀ ਨੇ ਮਤੇ ਦੇ ਖਿਲਾਫ ਵੋਟ ਪਾਈ।
ਮਤੇ ਵਿੱਚ ਆਖਿਆ ਗਿਆ ਸੀ ਕਿ ਫੈਡਰਲ ਸਰਕਾਰ ਨੂੰ ਨੌਂ ਕਦਮ ਚੁੱਕਣੇ ਚਾਹੀਦੇ ਹਨ। ਸੱਭ ਤੋਂ ਪਹਿਲਾਂ ਤਾਂ ਜੰਗਬੰਦੀ ਦੀ ਮੰਗ ਕਰਨੀ ਚਾਹੀਦੀ ਹੈ, ਫਿਰ ਬੰਧੀਆਂ ਨੂੰ ਰਿਹਾਅ ਕਰਨ ਦੀ ਮੰਗ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਇਜਰਾਈਲ ਨਾਲ ਫੌਜੀ ਵਸਤਾਂ ਦੇ ਵਪਾਰ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਹੈ ਤੇ ਇਸ ਤੋਂ ਵੀ ਵੱਧ ਕੇ ਹਮਸ ਨੂੰ ਗੈਰਕਾਨੂੰਨੀ ਢੰਗ ਨਾਲ ਕੀਤੀ ਜਾ ਰਹੀ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਵਿੱਚ ਮਦਦ ਕਰਨੀ ਚਾਹੀਦੀ ਹੈ।
ਮਤੇ ਵਿੱਚ ਇਹ ਵੀ ਆਖਿਆ ਗਿਆ ਕਿ ਫਲਸਤੀਨ ਦੀਆਂ ਟੈਰੇਟਰੀਜ ਉੱਤੇ ਕੀਤੇ ਜਾ ਰਹੇ ਕਬਜੇ ਨੂੰ ਰੋਕਣ ਦੀ ਪੈਰਵੀ ਵੀ ਸਰਕਾਰ ਨੂੰ ਕਰਨੀ ਚਾਹੀਦੀ ਹੈ।
ਇਸ ਦੇ ਨਾਲ ਹੀ ਗਾਜਾ ਤੋਂ ਨਿਕਲਣ ਦੀ ਕੋਸਿਸ ਕਰ ਰਹੇ ਲੋਕਾਂ ਦੀ ਮਦਦ ਕਰਨ ਲਈ ਕੈਨੇਡਾ ਸਰਕਾਰ ਨੂੰ ਆਰਜੀ ਰੈਜੀਡੈਂਟ ਵੀਜਾ ਲਈ ਰੱਖੀ ਗਈ 1000 ਵਿਅਕਤੀਆਂ ਦੀ ਸੀਮਾ ਨੂੰ ਵੀ ਵਧਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇੰਤਹਾਪਸੰਦਾਂ ਨੂੰ ਕੈਨੇਡਾ ਵਿੱਚ ਸੈਟਲ ਨਹੀਂ ਹੋਣ ਦੇਣਾ ਚਾਹੀਦਾ ਤੇ ਇਜਰਾਈਲ ਦੇ ਵਜੂਦ ਨੂੰ ਕਾਇਮ ਰੱਖਣ ਤੇ ਗੁਆਂਢੀਆਂ ਨਾਲ ਸਾਂਤੀ ਬਹਾਲ ਕਰਨ ਵਿੱਚ ਵੀ ਮਦਦ ਕਰਨੀ ਚਾਹੀਦੀ ਹੈ।

Check Also

ਪੀਅਰਸਨ ਏਅਰਪੋਰਟ ਤੋਂ 20 ਮਿਲੀਅਨ ਡਾਲਰ ਦਾ ਸੋਨਾ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

ਸੋਨਾ ਵੇਚ ਕੇ ਕਮਾਏ ਮੁਨਾਫੇ ਨੂੰ ਵੀ ਕੀਤਾ ਗਿਆ ਜ਼ਬਤ ਟੋਰਾਂਟੋ/ਬਿਊਰੋ ਨਿਊਜ਼ : ਇੱਕ ਸਾਲ …