ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ 1987 ਦੇ ਟਾਡਾ ਕੇਸ ਵਿਚ ਸਜ਼ਾ ਭੁਗਤ ਰਹੇ 10 ਬਜ਼ੁਰਗ ਸਿੱਖਾਂ ਨੂੰ ਬਰੀ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਦੀ ਅਦਾਲਤ ਨੇ 1986 ਦੇ ਲੁਧਿਆਣਾ ਬੈਂਕ ਡਕੈਤੀ ਕੇਸ ਵਿੱਚ 20 ਨਵੰਬਰ, 2012 ਨੂੰ ਇਨ੍ਹਾਂ 10 ਬਜ਼ੁਰਗਾਂ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਸੀ।
ਇਸ ਕੇਸ ਵਿੱਚ ਬਹੁਤੇ ਸਿੱਖਾਂ ਨੂੰ ਟਾਡਾ ਤੇ ਆਈ.ਪੀ.ਸੀ. ਦੀ ਧਾਰਾ 120 ਬੀ ਅਧੀਨ ਸਜ਼ਾ ਸੁਣਾਈ ਗਈ ਸੀ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਦਾ ਕਹਿਣਾ ਹੈ ਕਿ ਅੱਜ ਹੋਈ ਕੇਸ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਦੇ ਬੈਂਚ ਨੇ ਸਾਰਿਆਂ ਨੂੰ ਬਰੀ ਕਰ ਦਿੱਤਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …