11.9 C
Toronto
Wednesday, October 15, 2025
spot_img
Homeਦੁਨੀਆਨਵਾਜ਼ ਸ਼ਰੀਫ ਵੱਲੋਂ ਲਹਿੰਦੇ ਪੰਜਾਬ ਦੀ ਸਰਕਾਰ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਨ...

ਨਵਾਜ਼ ਸ਼ਰੀਫ ਵੱਲੋਂ ਲਹਿੰਦੇ ਪੰਜਾਬ ਦੀ ਸਰਕਾਰ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਨ ਤੋਂ ਵਿਵਾਦ

ਪੀਐੱਮਐਲ-ਐੱਨ ਮੁਖੀ ਕੋਲ ਸਰਕਾਰ ਵਿੱਚ ਅਧਿਕਾਰਤ ਤੌਰ ‘ਤੇ ਨਹੀਂ ਹੈ ਕੋਈ ਅਹੁਦਾ
ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਮੁਖੀ ਨਵਾਜ਼ ਸ਼ਰੀਫ ਵੱਲੋਂ ਪੰਜਾਬ ਸਰਕਾਰ ਦੀਆਂ ਤਿੰਨ ਪ੍ਰਸ਼ਾਸਨਿਕ ਮੀਟਿੰਗਾਂ ਦੀ ਪ੍ਰਧਾਨਗੀ ਕੀਤੇ ਜਾਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ ਕਿਉਂਕਿ ਅਧਿਕਾਰਤ ਤੌਰ ‘ਤੇ ਉਨ੍ਹਾਂ ਕੋਲ ਸੂਬਾਈ ਜਾਂ ਸੰਘੀ ਸਰਕਾਰ ‘ਚ ਕੋਈ ਅਹੁਦਾ ਨਹੀਂ ਹੈ।
ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਅਧਿਕਾਰਤ ਤੌਰ ‘ਤੇ ਪੰਜਾਬ ਦੀ ਮੁੱਖ ਮੰਤਰੀ ਹੈ ਤੇ ਉਸ ਨੇ ਪਿਛਲੇ ਮਹੀਨੇ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਮੀਟਿੰਗ ਦੌਰਾਨ ਨਵਾਜ਼ (74) ਨੇ ਸੂਬੇ ‘ਚ ਚੱਲ ਰਹੇ ਵੱਖ ਵੱਖ ਪ੍ਰਾਜੈਕਟਾਂ ਨਾਲ ਸਬੰਧਤ ਮੰਤਰੀਆਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੀਐੱਮਐੱਲ-ਐੱਨ ਦੇ ਸਿਖਰਲੇ ਆਗੂ ਨੇ ਜ਼ਮੀਨਦੋਜ਼ ਰੇਲ ਗੱਡੀ ਅਤੇ ਮੈਟਰੋ ਬੱਸ ਸਮੇਤ ਵੱਖ ਵੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ, ਕਿਸਾਨਾਂ ਦੀ ਮਾੜੀ ਹਾਲਤ, ਵਿਦਿਆਰਥੀਆਂ ਲਈ ਈ-ਵਾਹਨ ਅਤੇ ਰਮਜ਼ਾਨ ਰਾਹਤ ਪੈਕੇਜ ਦੇ ਸਬੰਧ ਵਿੱਚ ਮੰਤਰੀਆਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।
ਨਵਾਜ਼ ਸ਼ਰੀਫ ਵੱਲੋਂ ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਕਰਨ ‘ਤੇ ਕਈ ਸਵਾਲ ਵੀ ਉੱਠ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਕਿਸੇ ਸੂਬਾਈ ਜਾਂ ਸੰਘੀ ਸਰਕਾਰ ‘ਚ ਕੋਈ ਵੀ ਅਧਿਕਾਰਤ ਅਹੁਦਾ ਨਹੀਂ ਹੈ ਅਤੇ ਉਹ ਸਿਰਫ਼ ਕੌਮੀ ਅਸੈਂਬਲੀ ਦੇ ਮੈਂਬਰ ਹਨ। ਜ਼ਿਕਰਯੋਗ ਹੈ ਕਿ ਨਵਾਜ਼ ਸ਼ਰੀਫ ਨੇ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਦੌਰਾਨ ਲਾਹੌਰ ਤੋਂ ਕੌਮੀ ਅਸੈਂਬਲੀ ਲਈ ਮੈਂਬਰ ਚੁਣੇ ਗਏ ਸਨ।

RELATED ARTICLES
POPULAR POSTS