Breaking News
Home / ਪੰਜਾਬ / ਚੋਣ ਜ਼ਾਬਤੇ ਨੇ ਪੰਜਾਬ ਨੂੰ ਬਣਾਇਆ ਪੋਸਟਰ ਤੇ ਬੈਨਰਾਂ ਤੋਂ ਮੁਕਤ

ਚੋਣ ਜ਼ਾਬਤੇ ਨੇ ਪੰਜਾਬ ਨੂੰ ਬਣਾਇਆ ਪੋਸਟਰ ਤੇ ਬੈਨਰਾਂ ਤੋਂ ਮੁਕਤ

ਪੰਜਾਬ ਦੇ ਮੁੱਖ ਚੋਣ ਅਫਸਰ ਨੇ ਵੇਰਵੇ ਕੀਤੇ ਸਾਂਝੇ
ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਤਹਿਤ ਪੰਜਾਬ ਨੂੰ ਬੈਨਰ ਤੇ ਪੋਸਟਰ ਮੁਕਤ ਬਣਾ ਦਿੱਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਉਪਰੋਕਤ ਵੇਰਵੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਦਸ ਜ਼ਿਲ੍ਹਿਆਂ ਵਿਚ ਅੰਤਰਰਾਜੀ ਨਾਕੇਬੰਦੀ ਕੀਤੀ ਗਈ ਹੈ। ਨਾਕਿਆਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਲੋੜੀਂਦੇ ਉਪਕਰਨਾਂ ਨਾਲ ਲੈਸ ਫਲਾਇੰਗ ਸਕੁਐਡ ਅੰਤਰ-ਜ਼ਿਲ੍ਹਾ ਚੌਕੀਆਂ ‘ਤੇ ਤਾਇਨਾਤ ਕੀਤੇ ਗਏ ਹਨ। ਇਸੇ ਤਰ੍ਹਾਂ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੀ-ਵਿਜਿਲ ਐਪ ਰਾਹੀਂ 119 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 86 ਜਾਇਜ਼ ਪਾਈਆਂ ਗਈਆਂ ਹਨ। ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਸੂਬੇ ਦੇ 24,433 ਪੋਲਿੰਗ ਸਟੇਸ਼ਨਾਂ ਵਿੱਚੋਂ 2,416 ਨੂੰ ਹੁਣ ਤੱਕ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ। ਸਾਰੇ ਪੋਲਿੰਗ ਸਟੇਸ਼ਨਾਂ ਦੀ ਕੇਂਦਰੀਕ੍ਰਿਤ ਨਿਗਰਾਨੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 12,000 ਪੋਲਿੰਗ ਸਟੇਸ਼ਨਾਂ ਉੱਤੇ ਖ਼ਾਸ ਫੋਕਸ ਕੀਤਾ ਜਾ ਰਿਹਾ ਹੈ, ਜਿੱਥੇ ਮਤਦਾਨ ਰਾਸ਼ਟਰੀ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਨਾਲੋਂ 2019 ਵਿੱਚ ਔਸਤ ਨਾਲੋਂ ਘੱਟ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਪਖਾਨੇ, ਦਿਸ਼ਾ ਸੂਚਕ, ਰੈਂਪ/ਵ੍ਹੀਲ ਚੇਅਰ, ਹੈਲਪ ਡੈਸਕ, ਵੋਟਰ ਸੁਵਿਧਾ ਕੇਂਦਰ, ਲੋੜੀਂਦੀ ਰੌਸ਼ਨੀ ਅਤੇ ਸ਼ੈੱਡ ਦੀ ਸਹੂਲਤ ਨੂੰ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ 1 ਮਾਰਚ, 2024 ਤੱਕ ਪੰਜਾਬ ਵਿੱਚ ਕੁੱਲ 2,12,71,246 ਵੋਟਰ ਹਨ ਅਤੇ ਡੁਪਲੀਕੇਟ ਵੋਟ ਨੂੰ ਰੋਕਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਵਿਸ਼ੇਸ਼ ਯਤਨ ਕੀਤੇ ਗਏ ਹਨ। ਵੋਟਰ ਸੂਚੀ ਸੁਧਾਈ ਦੇ ਹਰ ਪੜਾਅ ‘ਤੇ ਰਾਜਨੀਤਕ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਤਰਾਜ਼ ਦੇਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ। ਸਿਬਿਨ ਸੀ ਨੇ ਕਿਹਾ ਕਿ ਮੀਡੀਆ ਦੇ ਸਹਿਯੋਗ ਨਾਲ ਹੀ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣਗੀਆਂ।

 

Check Also

ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ

ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …