ਪਠਾਨਕੋਟ ਸਿਵਲ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਦਾ ਕੀਤਾ ਸੀ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪਠਾਨਕੋਟ ਵਿਚ ਕੇਂਦਰੀ ਮੰਤਰੀ ਵਿਜੇ ਸਾਂਪਲਾ ਵਲੋਂ ਕੀਤੀ ਗਈ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਸਾਂਪਲਾ ਨੇ 2011 ਤੋਂ ਬੰਦ ਪਏ ਪਠਾਨਕੋਟ ਸਿਵਲ ਏਅਰਪੋਰਟ ਤੋਂ ਫਲਾਈਟ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਜਦੋਂ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਅਜਿਹਾ ਕੋਈ ਵੀ ਐਲਾਨ ਨਹੀਂ ਕੀਤਾ ਜਾ ਸਕਦਾ। ਸਾਂਪਲਾ ਨੇ ਮੁੱਖ ਮੰਤਰੀ ਦੇ ਸਲਾਹਕਾਰ ਰਹੇ ਵਿਨੀਤ ਜੋਸ਼ੀ ਅਤੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਕਿਹਾ ਸੀ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਬਠਿੰਡਾ ਦਾ ਏਅਰਪੋਰਟ ਸ਼ੁਰੂ ਹੋ ਗਿਆ ਹੈ ਅਤੇ ਅਪ੍ਰੈਲ ਤੋਂ ਪਠਾਨਕੋਟ ਤੋਂ ਵੀ ਫਲਾਈਟਾਂ ਸ਼ੁਰੂ ਹੋ ਜਾਣਗੀਆਂ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …