21.7 C
Toronto
Tuesday, September 16, 2025
spot_img
Homeਪੰਜਾਬਚੋਣ ਜ਼ਾਬਤੇ ਦੇ ਬਾਵਜੂਦ ਸੰਘਰਸ਼ੀ ਮੋਰਚੇ 'ਚ ਡਟੇ ਕਿਸਾਨ

ਚੋਣ ਜ਼ਾਬਤੇ ਦੇ ਬਾਵਜੂਦ ਸੰਘਰਸ਼ੀ ਮੋਰਚੇ ‘ਚ ਡਟੇ ਕਿਸਾਨ

ਕੇਂਦਰ ਸਰਕਾਰ ਦੀ ਹੋ ਰਹੀ ਹੈ ਤਿੱਖੀ ਆਲੋਚਨਾ
ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ‘ਤੇ ਪਿਛਲੇ ਸਵਾ ਮਹੀਨੇ ਤੋਂ ਕਿਸਾਨ ਸੰਘਰਸ਼ੀ ਮੋਰਚੇ ‘ਤੇ ਡਟੇ ਹੋਏ ਹਨ ਅਤੇ ਰੋਜ਼ਾਨਾ ਰੋਸ ਧਰਨੇ ‘ਚ ਸ਼ਮੂਲੀਅਤ ਕਰ ਰਹੇ ਹਨ। ਕਿਸਾਨ ਆਗੂ ਲਗਾਤਾਰ ਕੇਂਦਰ ਸਰਕਾਰ ਉਪਰ ਤਿੱਖੇ ਸ਼ਬਦੀ ਹਮਲੇ ਕਰ ਰਹੇ ਹਨ ਤੇ ਕਿਸਾਨਾਂ ਨੂੰ ਮੰਗਾਂ ਦੀ ਪ੍ਰਾਪਤੀ ਲਈ ਲਾਮਬੰਦ ਕਰ ਰਹੇ ਹਨ। ਭਾਵੇਂ ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਜਿਸ ਕਾਰਨ ਕਿਸਾਨੀ ਸੰਘਰਸ਼ ਲੰਮਾ ਚੱਲ ਸਕਦਾ ਹੈ। ਇਸ ਦੇ ਬਾਵਜੂਦ ਸੰਘਰਸ਼ੀ ਮੋਰਚੇ ‘ਤੇ ਡਟੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਖਨੌਰੀ ਬਾਰਡਰ ‘ਤੇ ਨੈਸ਼ਨਲ ਹਾਈਵੇਅ ਦੇ ਦੋਵੇਂ ਪਾਸੇ ਟਰੈਕਟਰ-ਟਰਾਲੀਆਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਅਤੇ ਸੰਘਰਸ਼ੀ ਮੋਰਚੇ ‘ਤੇ ਡਟੇ ਕਿਸਾਨਾਂ ਦਾ ਜੋਸ਼ ਤੇ ਉਤਸ਼ਾਹ ਕਾਇਮ ਹੈ। ਭਾਵੇਂ ਟਰਾਲੀਆਂ ਹੀ ਕਿਸਾਨਾਂ ਦਾ ਰੈਣ ਬਸੇਰਾ ਬਣੀਆਂ ਹੋਈਆਂ ਹਨ ਪਰ ਸੰਘਰਸ਼ ਲੰਮਾ ਚੱਲਣ ਦੇ ਮੱਦੇਨਜ਼ਰ ਕਿਸਾਨਾਂ ਵਲੋਂ ਪੱਕੇ ਰੈਣ ਬਸੇਰਿਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਕਿਸਾਨ ਸੰਘਰਸ਼ ਦੌਰਾਨ ਹੀ ਲੋਕ ਸਭਾ ਚੋਣਾਂ ਦਾ ਅਖਾੜਾ ਵੀ ਭਖੇਗਾ ਅਤੇ ਅਗਲੇ ਕੁੱਝ ਦਿਨਾਂ ਬਾਅਦ ਕਣਕ ਦਾ ਸੀਜ਼ਨ ਵੀ ਸ਼ੁਰੂ ਹੋ ਜਾਵੇਗਾ। ਇਸ ਦੇ ਬਾਵਜੂਦ ਕਿਸਾਨ ਸੰਘਰਸ਼ ਜਾਰੀ ਰਹੇਗਾ। ਭਾਕਿਯੂ ਸਿੱਧੂਪੁਰ ਦੇ ਆਗੂ ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ, ਕਿਸਾਨ ਖਾਲੀ ਹੱਥ ਨਹੀਂ ਪਰਤਣਗੇ ਅਤੇ ਆਪਣੀਆਂ ਮੰਗਾਂ ਮੰਨਵਾ ਹੀ ਮੁੜਨਗੇ। ਉਨ੍ਹਾਂ ਬਾਰਡਰ ‘ਤੇ ਸੰਘਰਸ਼ੀ ਮੋਰਚੇ ਦੌਰਾਨ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਵੱਡੀ ਸਮੱਸਿਆ ਨਾਲ ਜੂਝਣਾ ਪਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਖਨੌਰੀ ਬਾਰਡਰ ‘ਤੇ ਕਿਸਾਨਾਂ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਰਜ਼ੀ ਤੌਰ ‘ਤੇ ਬਿਜਲੀ ਸਪਲਾਈ ਦਾ ਪੁਖਤਾ ਪ੍ਰਬੰਧ ਕਰਨਾ ਚਾਹੀਦਾ ਹੈ।

RELATED ARTICLES
POPULAR POSTS