Breaking News
Home / ਕੈਨੇਡਾ / Front / ਪੰਜਾਬ ਦੀ ਆਬਕਾਰੀ ਨੀਤੀ ਖਿਲਾਫ ਚੋਣ ਕਮਿਸ਼ਨ ਕੋਲ ਜਾਵਾਂਗੇ : ਜਾਖੜ

ਪੰਜਾਬ ਦੀ ਆਬਕਾਰੀ ਨੀਤੀ ਖਿਲਾਫ ਚੋਣ ਕਮਿਸ਼ਨ ਕੋਲ ਜਾਵਾਂਗੇ : ਜਾਖੜ

ਕੇਜਰੀਵਾਲ ਦੀ ਗਿ੍ਰਫਤਾਰੀ ਦਾ ਪੰਜਾਬ ਵਿਚ ਵੀ ਦਿਸੇਗਾ ਸਿਆਸੀ ਅਸਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹੋਈ ਗਿ੍ਰਫਤਾਰੀ ਸਬੰਧੀ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜੋ ਗਿ੍ਰਫਤਾਰੀ ਹੋਈ ਹੈ, ਇਸਦਾ ਸਭ ਤੋਂ ਜ਼ਿਆਦਾ ਸਿਆਸੀ ਤੌਰ ’ਤੇ ਅਸਰ ਪੰਜਾਬ ਵਿਚ ਦੇਖਣ ਨੂੰ ਮਿਲੇਗਾ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀ, ਵਿਧਾਇਕ ਅਤੇ ਵਰਕਰ ਕੇਜਰੀਵਾਲ ਦੀ ਗਿ੍ਰਫਤਾਰੀ ’ਤੇ ਚਿੰਤਾ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਕ ਉਚ ਪੱਧਰੀ ਵਫਦ ਭਲਕੇ ਚੋਣ ਕਮਿਸ਼ਨ ਕੋਲ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਦਿੱਲੀ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਕੇਜਰੀਵਾਲ ਦੀ ਗਿ੍ਰਫਤਾਰੀ ਹੋਈ ਹੈ, ਉਹ ਪਾਲਿਸੀ ਪੰਜਾਬ ਅੰਦਰ ਵੀ ਲਾਗੂ ਕੀਤੀ ਗਈ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਖਿਲਾਫ ਵੀ ਈਡੀ ਦੀ ਕਰਵਾਉਣ ਲਈ ਆਵਾਜ਼ ਚੁੱਕਾਂਗੇ। ਜਾਖੜ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲਾ ਮੁੱਖ ਮੰਤਰੀ ਘੁਟਾਲਾ ਮਾਮਲੇ ਵਿਚ ਗਿ੍ਰਫਤਾਰ ਹੋਇਆ ਹੈ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …