ਕੇਜਰੀਵਾਲ ਹੀ ਹੋ ਸਕਦੇ ਹਨ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਬਿਆਨ ‘ਤੇ ਅੱਜ ਨਵੀਂ ਚਰਚਾ ਛਿੜ ਗਈ ਹੈ। ਚਰਚਾ ਇਹ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਰਵਿੰਦ ਕੇਜਰੀਵਾਲ ਹੋਣਗੇ।
ਮਨੀਸ਼ ਸਿਸੋਦੀਆ ਅੱਜ ਮੁਹਾਲੀ ਵਿੱਚ ਚੋਣ ਪ੍ਰਚਾਰ ਲਈ ਆਏ ਸਨ। ਉਨ੍ਹਾਂ ਨੇ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਮੰਨ ਕੇ ਚੱਲੋ ਕਿ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਹੋਣਗੇ। ਮੁੱਖ ਮੰਤਰੀ ਕੋਈ ਵੀ ਹੋਵੇ ਕੇਜਰੀਵਾਲ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਮਨੀਸ਼ ਸਿਸੋਦੀਆ ਦਾ ਇਸ਼ਾਰਾ ਸੀ ਕਿ ਮੁੱਖ ਮੰਤਰੀ ਕੇਜਰੀਵਾਲ ਵਰਗਾ ਹੀ ਹੋਏਗਾ।
ਉੱਧਰ ਵਿਰੋਧੀ ਧਿਰਾਂ ਨੇ ਇਸ ਨੂੰ ਮੁੱਦਾ ਬਣਾ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਕੇਜਰੀਵਾਲ ਹੀ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …