
ਅੰਮਿ੍ਰਤਸਰ/ਬਿਊਰੋ ਨਿਊਜ਼
ਸਰਬੱਤ ਦਾ ਭਲਾ ਟਰੱਸਟ ਨੇ ਅੰਤਰਰਾਸ਼ਟਰੀ ਸਰਹੱਦਾਂ ਤੋਂ ਉਪਰ ਉਠ ਕੇ ਜਨ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਇਸ ਦੇ ਚੱਲਦਿਆਂ ਦੇਸ਼ ਵਿਦੇਸ਼ ਵਿਚ ਜ਼ਰੂਰਤਮੰਦਾਂ ਦੇ ਲਈ ਮਸੀਹਾ ਬਣ ਕੇ ਪਹੁੰਚਣ ਵਾਲੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਨੇ ਸ਼ਾਹਜਾਹ ਵਿਚ ਇਕ ਪੰਜਾਬੀ ਨੌਜਵਾਨ ਨੂੰ ਜੇਲ੍ਹ ਵਿਚੋਂ ਛੁਡਾ ਕੇ ਵਾਪਸ ਘਰ ਪਹੁੰਚਾਇਆ ਹੈ। ਗੁਰਦਾਸਪੁਰ ਦੇ ਸ਼ੇਖੂਪੁਰਾ ਪਿੰਡ ਦੇ ਗੁਰਪ੍ਰੀਤ ਸਿੰਘ ਨੂੰ ਹੋਰ ਤਿੰਨ ਪਾਕਿਸਤਾਨੀ ਨੌਜਵਾਨਾਂ ਦੇ ਨਾਲ ਸ਼ਾਰਜਾਹ ਵਿਚ ਕਤਲ ਦੇ ਇਕ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਸਰਬੱਤ ਦਾ ਭਲਾ ਟਰੱਸਟ ਨੇ ਬਲੱਡ ਮਨੀ ਦੇ ਕੇ ਉਸ ਨੂੰ ਛੁਡਾ ਲਿਆ। ਧਿਆਨ ਰਹੇ ਕਿ ਗੁਰਪ੍ਰੀਤ ਸਿੰਘ ਸਣੇ ਚਾਰ ਨੌਜਵਾਨਾਂ ਨੂੰ 2019 ਵਿਚ ਸ਼ਾਰਜਾਹ ਵਿਚ ਇਕ ਕਤਲ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਮੌਤ ਦੀ ਸਜ਼ਾ ਸੁਣਾਈ ਗਈ ਸੀ।