17.2 C
Toronto
Thursday, August 13, 2026
spot_img
Homeਪੰਜਾਬਸਿੱਧੂ ਮੂਸੇਵਾਲਾ ਦੀ ਮਾਂ ਨੇ ਬੇਟੇ ਨੂੰ ਦਿੱਤਾ ਜਨਮ

ਸਿੱਧੂ ਮੂਸੇਵਾਲਾ ਦੀ ਮਾਂ ਨੇ ਬੇਟੇ ਨੂੰ ਦਿੱਤਾ ਜਨਮ

ਸਿੱਧੂ ਮੂਸੇਵਾਲਾ ਦੀ ਮਾਂ ਨੇ ਬੇਟੇ ਨੂੰ ਦਿੱਤਾ ਜਨਮਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਵਿੱਚ ਖੁਸ਼ੀਆਂ ਖੇੜੇ ਆਏ ਹਨ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਫੇਸਬੁੱਕ ‘ਤੇ ਮਰਹੂਮ ਪੰਜਾਬੀ ਗਾਇਕ ਦੇ ‘ਛੋਟੇ ਵੀਰ’ ਦੀ ਤਸਵੀਰ ਨਾਲ ਇਹ ਖੁਸ਼ੀ ਸਾਂਝੀ ਕੀਤੀ ਹੈ।
ਉਨ੍ਹਾਂ ਨਾਲ ਹੀ ਲਿਖਿਆ, ”ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸ਼ੀਸ਼ਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁੱਭ ਦਾ ਛੋਟਾ ਵੀਰ ਪਾਇਆ ਹੈ।”
ਉਨ੍ਹਾਂ ਅੱਗੇ ਲਿਖਿਆ, ”ਵਾਹਿਗੁਰੂ ਦੀਆਂ ਬਖ਼ਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁੱਭਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।”
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਮਾਤਾ-ਪਿਤਾ ਇਕੱਲੇ ਰਹਿ ਗਏ ਸਨ। ਸਿੱਧੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮਾਤਾ ਨੇ ਮਾਂ ਬਣਨ ਲਈ ਆਈਵੀਐੱਫ ਵਿਧੀ ਅਪਣਾਈ ਸੀ।
ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਹੋਣ ਤੋਂ ਬਾਅਦ ਪਰਿਵਾਰ ਨੂੰ ਵਧਾਈ ਦੇਣ ਦਾ ਸਿਲਸਿਲਾ ਜਾਰੀ ਹੈ। ਕਰੀਬ ਦੋ ਸਾਲਾਂ ਬਾਅਦ ਸਿੱਧੂ ਮੂਸੇਵਾਲਾ ਦੀ ਕੋਠੀ ‘ਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ। ਚਰਨ ਕੌਰ ਵੱਲੋਂ ਬੇਟੇ ਨੂੰ ਜਨਮ ਦੇਣ ਦੀ ਖ਼ਬਰ ਜਿਵੇਂ ਹੀ ਪਿੰਡ ਪੁੱਜੀ ਤਾਂ ਪ੍ਰਸ਼ੰਸਕ ਅਤੇ ਪਿੰਡ ਦੀਆਂ ਔਰਤਾਂ ਸਿੱਧੂ ਦੀ ਕੋਠੀ ਪੁੱਜੇ ਤੇ ਪੰਜਾਬੀ ਬੋਲੀਆਂ ਵਿੱਚ ਗਿੱਧਾ ਪਾਇਆ ਤੇ ਛੋਟੇ ਸਿੱਧੂ ਦੇ ਜਨਮ ਦੀ ਖੁਸ਼ੀ ਮਨਾਈ।
ਨਵਜੰਮੇ ਬੱਚੇ ਦਾ ਨਾਂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਹੀ ਰੱਖਿਆ ਜਾਵੇਗਾ: ਚਮਕੌਰ ਸਿੰਘ
ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੱਧੂ ਨੇ ਇਸ ਮੌਕੇ ਕਿਹਾ ਕਿ ਉਹ ਅਕਾਲ ਪੁਰਖ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਦੇ ਵਿਹੜੇ ਮੁੜ ਸ਼ੁਭਦੀਪ ਸਿੰਘ ਨੂੰ ਬਾਲ ਰੂਪ ‘ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵ-ਜੰਮੇ ਬੱਚੇ ਦਾ ਨਾਂ ਸ਼ੁਭਦੀਪ ਸਿੰਘ ਹੀ ਰੱਖਿਆ ਜਾਵੇਗਾ। ਇਹ ਖੁਸ਼ੀ ਸਮੂਹ ਸ਼ੁਭਚਿੰਤਕਾਂ ਦੇ ਅਸ਼ੀਰਵਾਦ ਸਦਕਾ ਹੀ ਪ੍ਰਾਪਤ ਹੋਈ ਹੈ ਅਤੇ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ।

 

RELATED ARTICLES
POPULAR POSTS