Breaking News
Home / ਪੰਜਾਬ / ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫ਼ੇ ਦੇਣ : ਸੁਖਬੀਰ ਬਾਦਲ

ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫ਼ੇ ਦੇਣ : ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਕਰ ਰਹੇ ਹਨ ‘ਪੰਜਾਬ ਬਚਾਓ’ ਯਾਤਰਾ
ਬਠਿੰਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਸਾਫ ਹੈ ਕਿ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗਾ। ਬਠਿੰਡਾ ਦੇ ਪਿੰਡ ਜੰਡਾਂ ਵਾਲਾ ਵਿੱਚ ਪੁੱਜੀ ਪੰਜਾਬ ਬਚਾਓ ਯਾਤਰਾ ਦਾ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਵਾਗਤ ਕੀਤਾ। ਯਾਤਰਾ ਦੇ ਬਠਿੰਡਾ ਪਹੁੰਚਣ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲੜ ਰਹੇ ‘ਆਪ’ ਸਰਕਾਰ ਦੇ ਪੰਜ ਮੰਤਰੀ ਜਨਤਕ ਹਿੱਤ ਵਿਚ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ।
ਉਨ੍ਹਾਂ ਕਿਹਾ ਕਿ ਸੂਬਾ ਢਾਈ ਮਹੀਨਿਆਂ ਤੱਕ ਮੰਤਰੀਆਂ ਦੇ ਆਪਣੇ ਦਫਤਰਾਂ ਵਿੱਚੋਂ ਗੈਰਹਾਜ਼ਰ ਰਹਿਣ ਕਾਰਨ ਪ੍ਰਸ਼ਾਸਕੀ ਅਧਰੰਗ ਨਹੀਂ ਸਹਿ ਸਕਦਾ।
ਚੋਣਾਂ ਲੜਨ ਵਾਲੇ ਸਾਰੇ ਮੰਤਰੀਆਂ ਕੋਲ ਪ੍ਰਮੁੱਖ ਵਿਭਾਗ ਹਨ। ਇਨ੍ਹਾਂ ਵਿੱਚ ਖੇਤੀ, ਟਰਾਂਸਪੋਰਟ, ਸਿਹਤ ਆਦਿ ਮੰਤਰਾਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਾਣਦੀ ਹੈ ਕਿ ਸਮਾਜ ਦੇ ਹਰ ਵਰਗ ਨਾਲ ਧੋਖਾ ਕਰਨ ਤੋਂ ਬਾਅਦ ਸੂਬੇ ਵਿਚ ਪਾਰਟੀ ਦਾ ਸਿਆਸੀ ਆਧਾਰ ਖੁੱਸ ਗਿਆ ਹੈ। ਸਾਰੇ ਮੰਤਰੀ ਆਪਣੇ ਫਰਜ਼ ਨਿਭਾਉਣ ਵਿੱਚ ਫੇਲ੍ਹ ਰਹੇ ਹਨ। ਉਨ੍ਹਾਂ ਖੇਤੀ ਮੰਤਰੀ ਨੂੰ ਘੇਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਦੇਣ ਵਿੱਚ ਨਾਕਾਮ ਰਹੇ ਹਨ। ਇਸੇ ਤਰੀਕੇ ਸਿਹਤ ਮੰਤਰੀ ਪੇਂਡੂ ਡਿਸਪੈਂਸਰੀਆਂ ਤੋਂ ਡਾਕਟਰਾਂ ਨੂੰ ਹਟਾ ਕੇ ਪੇਂਡੂ ਸਿਹਤ ਬੁਨਿਆਦੀ ਢਾਂਚਾ ਤਬਾਹ ਕਰਨ ਲਈ ਜ਼ਿੰਮੇਵਾਰ ਹਨ।
ਅਕਾਲੀ ਦਲ ਨੇ 22 ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ
ਮਾਲਵਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤੀ ਜਾ ਰਹੀ ‘ਪੰਜਾਬ ਬਚਾਓ’ ਯਾਤਰਾ ਦੌਰਾਨ ਹੀ 22 ਮਾਰਚ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਨਵੀਂ ਰਣਨੀਤੀ ਬਣਾਈ ਜਾਵੇਗੀ। ਇਸ ਵਿੱਚ ਭਾਜਪਾ ਨਾਲ ਗੱਠਜੋੜ ਕਰਨ ਸਣੇ ਉਮੀਦਵਾਰਾਂ ਸਬੰਧੀ ਚਰਚਾ ਕੀਤੀ ਜਾਣੀ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ 2.30 ਵਜੇ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਅੰਤਿਮ ਫੈਸਲੇ ਕੀਤੇ ਜਾਣਗੇ ਅਤੇ ਦੇਸ਼ ਦੀ ਮੌਜੂਦਾ ਰਾਜਸੀ ਹਾਲਾਤ ਬਾਰੇ ਚਰਚਾ ਕੀਤੀ ਜਾਵੇਗੀ। ਉਧਰ, ਮੀਟਿੰਗ ਬੁਲਾਉਣ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਚਰਚਾ ਚੱਲ ਪਈ ਹੈ। ਦੋਵਾਂ ਪਾਰਟੀਆਂ ਵਲੋਂ ਵੀ ਗੱਠਜੋੜ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

 

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …