ਕਿਹਾ, ਕਾਂਗਰਸ ਨੇ ਚੋਣ ਮਨੋਰਥ ਪੱਤਰ ਦਿੱਲੀ ਤੋਂ ਜਾਰੀ ਕੀਤਾ, ਜਦਕਿ ‘ਆਪ’ ਨੇ ਸਾਰੇ ਮੈਨੀਫੈਸਟੋ ਪੰਜਾਬ ਤੋਂ ਜਾਰੀ ਕੀਤੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਾਂਗਰਸ ਵੱਲੋਂ ਦਿੱਲੀ ਵਿੱਚ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨੂੰ ਇੱਕ ਮਜਾਕ ਦੱਸਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਇਹ ਦਸਤਾਵੇਜ ਕੁੱਝ ਵੀ ਨਹੀਂ ਹੈ।ઠ
ਫੂਲਕਾ ਨੇ ਕਿਹਾ ਕਿ ਜਿਸ ਵੇਲੇ ਕਾਂਗਰਸ ਵੱਲੋਂ ਦਿੱਲੀ ਵਿੱਚ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ, ਉਸ ਵੇਲੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਹੀਂ ਪਹੁੰਚੇ, ਕਿਉਂਕਿ ਉਹ ਐਸਵਾਈਐਲ ਉਤੇ ਸਵਾਲਾਂ ਤੋਂ ਬਚਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਬਾਰੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ, ਕਿਉਂਕਿ ਕਪੂਰੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਇੰਦਰਾ ਗਾਂਧੀ ਨੇ ਐਸਵਾਈਐਲ ਦਾ ਟੱਕ ਲਗਾਇਆ ਸੀ। ઠਫੂਲਕਾ ਨੇ ਕਿਹਾ ਕਿ ਕਾਂਗਰਸ ਨੇ ਚੋਣ ਮਨੋਰਥ ਪੱਤਰ ਪੰਜਾਬ ਦੀ ਬਜਾਏ ਦਿੱਲੀ ਤੋਂ ਜਾਰੀ ਕੀਤਾ, ਜਦਕਿ ‘ਆਪ’ ਨੇ ਆਪਣੇ ਸਾਰੇ ਚੋਣ ਮਨੋਰਥ ਪੱਤਰ ਲੋਕਾਂ ਵਿੱਚ ਜਾ ਕੇ ਪੰਜਾਬ ਵਿੱਚ ਹੀ ਰਿਲੀਜ ਕੀਤੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …