Breaking News
Home / ਕੈਨੇਡਾ / Front / ਸੁਨੀਤਾ ਕੇਜਰੀਵਾਲ ਨੇ ਪੜ੍ਹ ਕੇ ਸੁਣਾਇਆ ਅਰਵਿੰਦ ਕੇਜਰੀਵਾਲ ਵੱਲੋਂ ਭੇਜਿਆ ਗਿਆ ਸੰਦੇਸ਼

ਸੁਨੀਤਾ ਕੇਜਰੀਵਾਲ ਨੇ ਪੜ੍ਹ ਕੇ ਸੁਣਾਇਆ ਅਰਵਿੰਦ ਕੇਜਰੀਵਾਲ ਵੱਲੋਂ ਭੇਜਿਆ ਗਿਆ ਸੰਦੇਸ਼

ਕਿਹਾ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਹੇ ਵਾਂਗ ਮਜ਼ਬੂਤ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ ਸੁਣਾਇਆ। ਸੁਨੀਤਾ ਕੇਜਰੀਵਾਲ ਨੇ ਇਕ ਵੀਡੀਓ ਸਟੇਟਮੈਂਟ ਜਾਰੀ ਕਰਦੇ ਹੋਏ ਕਿਹਾ ਕਿ ਤੁਹਾਡੇ ਬੇਟੇ ਅਤੇ ਤੁਹਾਡੇ ਭਰਾ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਤੁਹਾਡੇ ਲਈ ਇਕ ਸੰਦੇਸ਼ ਭੇਜਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਪਿਆਰੇ ਦੇਸ਼ ਵਾਸੀਓ ਮੈਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਮੈਂ ਜੇਲ੍ਹ ਦੇ ਅੰਦਰ ਰਹਾਂ ਜਾਂ ਬਾਹਰ ਹਰ ਪਲ ਦੇਸ਼ ਦੀ ਸੇਵਾ ਦੀ ਸੇਵਾ ਕਰਦਾ ਰਹਾਂਗਾ। ਮੇਰੀ ਜ਼ਿੰਦਗੀ ਦਾ ਹਰ ਪਲ ਦੇਸ਼ ਦੇ ਲਈ ਸਮਰਪਿਤ ਹੈ ਅਤੇ ਮੇਰਾ ਜੀਵਨ ਸੰਘਰਸ਼ ਵਾਲਾ ਹੀ ਰਿਹਾ ਹੈ ਇਸ ਲਈ ਮੈਨੂੰ ਆਪਣੀ ਗਿ੍ਰਫ਼ਤਾਰੀ ’ਤੇ ਕੋਈ ਹੈਰਾਨੀ ਨਹੀਂ ਹੋਈ। ਅਸੀਂ ਸਾਰਿਆਂ ਨੇ ਮਿਲ ਭਾਰਤ ਨੂੰ ਦੁਨੀਆ ਦਾ ਸਭ ਤੋਂ ਮਜ਼ਬੂਤ ਅਤੇ ਸ਼ਕਤੀਸ਼ਾਲੀ ਦੇਸ਼ ਬਣਾਉਣ ਹੈ। ਭਾਰਤ ਦੇ ਅੰਦਰ ਅਤੇ ਬਾਹਰ ਕਈ ਸ਼ਕਤੀਆਂ ਹਨ ਜੋ ਭਾਰਤ ਨੂੰ ਕਮਜ਼ੋਰ ਕਰ ਰਹੀਆਂ ਹਨ ਅਤੇ ਅਸੀਂ ਇਨ੍ਹਾਂ ਸ਼ਕਤੀਆਂ ਨੂੰ ਹਰਾਉਣਾ ਹੈ। ਮੈਂ ਜਲਦੀ ਹੀ ਜੇਲ੍ਹ ਤੋਂ ਬਾਹਰ ਆਵਾਂਗਾ ਅਤੇ ਆਪਣੇ ਵਾਅਦੇ ਪੂਰੇ ਕਰਾਂਗਾ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਦੀ ਰਾਤ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ ਅਤੇ 22 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ 6 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …