Breaking News
Home / ਕੈਨੇਡਾ / Front / ਹਿਮਾਚਲ ਪ੍ਰਦੇਸ਼ ਦੇ ਬਾਗੀ 6 ਕਾਂਗਰਸੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ

ਹਿਮਾਚਲ ਪ੍ਰਦੇਸ਼ ਦੇ ਬਾਗੀ 6 ਕਾਂਗਰਸੀ ਵਿਧਾਇਕ ਭਾਜਪਾ ’ਚ ਹੋਏ ਸ਼ਾਮਲ

ਸਾਰਿਆਂ ਨੂੰ ਜ਼ਿਮਨੀ ਚੋਣ ਲਈ ਟਿਕਟ ਦਾ ਮਿਲਿਆ ਭਰੋਸਾ


ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ 6 ਬਾਗੀ ਕਾਂਗਰਸੀ ਵਿਧਾਇਕ ਅੱਜ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਵੱਲੋਂ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਪਾਰਟੀ ’ਚ ਸ਼ਾਮਲ ਕੀਤਾ ਗਿਆ। ਇਨ੍ਹਾਂ ਬਾਗੀ ਵਿਧਾਇਕਾਂ ਨੇ ਰਾਜ ਸਭਾ ਚੋਣਾਂ ਦੌਰਾਨ ਕਰਾਸ ਵੋਟਿੰਗ ਕੀਤੀ ਸੀ, ਜਿਸ ਦੇ ਚਲਦਿਆਂ ਹਿਮਾਚਲ ਪ੍ਰਦੇਸ਼ ਤੋਂ ਕਾਂਗਰਸ ਪਾਰਟੀ ਦਾ ਰਾਜ ਸਭਾ ਉਮੀਦਵਾਰ ਚੋਣ ਹਾਰ ਗਿਆ ਸੀ। ਇਨ੍ਹਾਂ ਬਾਗੀ ਵਿਧਾਇਕਾਂ ’ਚ ਰਾਜੇਂਦਰ ਰਾਣਾ, ਸੁਧੀਰ ਸ਼ਰਮਾ, ਰਵੀ ਠਾਕੁਰ, ਇੰਦਰਦੱਤ ਲਖਨਪਾਲ, ਦੇਵੇਂਦਰ ਕੁਮਾਰ ਅਤੇ ਚੇਤੰਨਯ ਸ਼ਰਮਾ ਸ਼ਾਮਲ ਹਨ। ਬਾਗੀ ਵਿਧਾਇਕਾਂ ਨੂੰ ਪਾਰਟੀ ਜੁਆਇਨ ਕਰਵਾਉਣ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਇਨ੍ਹਾਂ ਛੇ ਵਿਧਾਇਕਾਂ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਵਾਅਦੇ ਸਾਰੇ ਵਾਅਦੇ ਝੂਠੇ ਹਨ ਜਿਸ ਦੇ ਚਲਦਿਆਂ ਇਨ੍ਹਾਂ ਵਿਧਾਇਕਾਂ ਵੱਲੋਂ ਪਾਰਟੀ ਛੱਡੀ ਗਈ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਇਨ੍ਹਾਂ ਬਾਗੀ ਵਿਧਾਇਕਾਂ ਨੂੰ ਜ਼ਿਮਨੀ ਚੋਣਾਂ ਦੌਰਾਨ ਟਿਕਟ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਹੈ।

Check Also

ਮਹਿੰਦਰ ਸਿੰਘ ਗਿਲਜ਼ੀਆਂ ਦੀ ਅਗਵਾਈ ’ਚ ਰਾਹੁਲ ਗਾਂਧੀ ਦਾ ਅਮਰੀਕਾ ’ਚ ਭਰਵਾਂ ਸਵਾਗਤ

ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਭਾਰਤ ਦੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ …