2.4 C
Toronto
Thursday, November 27, 2025
spot_img
HomeਕੈਨੇਡਾFrontਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ਭਾਜਪਾ ’ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ

ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ਭਾਜਪਾ ’ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਭਾਜਪਾ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਕਿਵੇਂ ਗਿ੍ਰਫ਼ਤਾਰ ਕਰੇਗੀ


ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਦੀ ਗਿ੍ਰਫ਼ਤਾਰੀ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮ ਹੈ। ਦਿੱਲੀ ’ਚ ਕੇਜਰੀਵਾਲ ਦੀ ਗਿ੍ਰਫ਼ਤਾਰੀ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਦੇ ਸ਼ਹੀਦੀ ਪਾਰਕ ਵਿਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰ ਉਮੀਦਵਾਰ ਕੇਜਰੀਵਾਲ, ਹਰ ਵਲੰਟੀਅਰ ਕੇਜਰੀਵਾਲ ਹੈ, ਦੇਸ਼ ਵਿਚ ਲੱਖਾਂ ਕੇਜਰੀਵਾਲ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਾਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਪ੍ਰੰਤੂ ਭਾਜਪਾ ਵਾਲੇ ਕੇਜਰੀਵਾਲ ਦੀ ਸੋਚ ਨੂੰ ਕਿਵੇਂ ਗਿ੍ਰਫ਼ਤਾਰ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇਕ ਵਿਅਕਤੀ ਨਹੀਂ ਸਗੋਂ ਇਕ ਸੋਚ ਹੈ। ਮਾਨ ਨੇ ਕਿਹਾ ਕਿ ਅੱਜ ਸ਼ਹੀਦਾਂ ਦੀ ਆਤਮ ਵੀ ਤੜਫ ਰਹੀ ਹੋਵੇਗੀ। ਇਹ ਸ਼ਹੀਦਾਂ ਦੀਆਂ ਝਾਕੀਆਂ ਰਿਜੈਕਟ ਕਰ ਰਹੇ ਹਨ, ਕੀ ਇਹ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਕਰਤਾਰ ਸਿੰਘ ਸਰਾਭੇ ਤੋਂ ਵੱਡੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜੇ ਦੇਸ਼ ਨੂੰ ਬਚਾਉਣਾ ਹੈ ਤਾਂ ਦੇਸ਼ ਵਾਸੀਆਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਪਵੇਗਾ ਕਿਉਂਕਿ ਭਾਜਪਾ ਦੇਸ਼ ਨੂੰ ਬਰਬਾਦੀ ਵੱਲ ਲੈ ਕੇ ਜਾ ਰਹੀ ਹੈ।

RELATED ARTICLES
POPULAR POSTS