18.2 C
Toronto
Thursday, September 10, 2026
spot_img
HomeਕੈਨੇਡਾFrontਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹੋਲਾ ਮਹੱਲਾ ਸੰਪੰਨ

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹੋਲਾ ਮਹੱਲਾ ਸੰਪੰਨ

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹੋਲਾ ਮਹੱਲਾ ਸੰਪੰਨ
ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚੀਆਂ ਸ੍ਰੀ ਅਨੰਦਪੁਰ ਸਾਹਿਬ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋ ਗਿਆ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਛੇ ਦਿਨਾਂ ਤੱਕ ਚੱਲੇ ਇਸ ਹੋਲਾ ਮਹੱਲਾ ਦੌਰਾਨ ਵੱਡੀ ਗਿਣਤੀ ਵਿਚ ਦੇਸ਼ ਅਤੇ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸ ਮੌਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਜੰਗਜੂ ਕਰਤਬ ਦਿਖਾਏ ਗਏ। ਹੋਲਾ ਮਹੱਲਾ ਮੌਕੇ ਰੂਪਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਸੰਗਤ ਦੀ ਸਹੂੁਲਤ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਸਨ।
RELATED ARTICLES
POPULAR POSTS