17.4 C
Toronto
Tuesday, September 8, 2026
spot_img
Homeਪੰਜਾਬਅਕਾਲ ਤਖਤ ਸਾਹਿਬ ਵੱਲੋਂ ਗਿੱਪੀ ਗਰੇਵਾਲ ਦੀ ਫਿਲਮ 'ਭਾਈ ਜੈਤਾ' ਉਤੇ ਰੋਕ

ਅਕਾਲ ਤਖਤ ਸਾਹਿਬ ਵੱਲੋਂ ਗਿੱਪੀ ਗਰੇਵਾਲ ਦੀ ਫਿਲਮ ‘ਭਾਈ ਜੈਤਾ’ ਉਤੇ ਰੋਕ

ਅਕਾਲ ਤਖਤ ਸਾਹਿਬ ਵੱਲੋਂ ਗਿੱਪੀ ਗਰੇਵਾਲ ਦੀ ਫਿਲਮ ‘ਭਾਈ ਜੈਤਾ’ ਉਤੇ ਰੋਕਗਿਆਨੀ ਗੁਰਬਚਨ ਸਿੰਘ ਨੇ ਹੀ ਫਿਲਮ ਦਾ ਪੋਸਟਰ ਕੀਤਾ ਸੀ ਰਿਲੀਜ਼
ਅੰਮ੍ਰਿਤਸਰ/ਬਿਊਰੋ ਨਿਊਜ਼
ਗਿੱਪੀ ਗਰੇਵਾਲ ਨੂੰ ਮੁੱਖ ਭੂਮਿਕਾ ਵਜੋਂ ਲੈ ਕੇ ਬਣਾਈ ਜਾਣ ਵਾਲੀ ਫਿਲਮ ‘ਭਾਈ ਜੈਤਾ’ ਹੁਣ ਨਹੀਂ ਬਣੇਗੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਫਿਲਮ ਬਣਾਉਣ ‘ਤੇ ਰੋਕ ਲਾਉਣ ਦਾ ਹੁਕਮ ਜਾਰੀ ਕੀਤਾ ਹੈ।
ਅਕਾਲ ਤਖਤ ਸਾਹਿਬ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਵਿੱਚ ਲਿਖਿਆ ਗਿਆ ਹੈ ਕਿ ‘ਭਾਈ ਜੈਤਾ’ ਫਿਲਮ ਦਾ ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਇਹ ਫਿਲਮ ਦੇ ਬਣਨ ‘ਤੇ ਪਾਬੰਦੀ ਲਾਈ ਜਾਂਦੀ ਹੈ। ਜ਼ਿਕਰਯੋਗ ਹੈ ਕਿ ਲੰਘੇ ਸੋਮਵਾਰ ਨੂੰ ਹੀ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਹੀ ਇਸ ਫਿਲਮ ਦਾ ਪੋਸਟਰ ਰਿਲੀਜ਼ ਕੀਤਾ ਗਿਆ ਸੀ।

RELATED ARTICLES
POPULAR POSTS