![](https://parvasinewspaper.com/wp-content/uploads/2024/03/Ravneet-Bittu.jpg)
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਅੱਜ ਵੱਡਾ ਸਿਆਸੀ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਇਹ ਸਭ ਤੋਂ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨੇ ਜਾਂਦੇ ਸਨ। ਉਹ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ। ਰਵਨੀਤ ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਸਨ।