ਸੁਨੀਤਾ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਮੈਂ ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਕੀਤੀ ਸੀ। ਉਨ੍ਹਾਂ ਮੁਲਾਕਾਤ ਦੌਰਾਨ ਮੈਨੂੰ ਦੱਸਿਆ ਕਿ ਸ਼ਰਾਬ ਘੁਟਾਲਾ ਮਾਮਲੇ ’ਚ ਈਡੀ ਵੱਲੋਂ ਲੰਘੇ ਦੋ ਸਾਲਾਂ ਦੌਰਾਨ 250 ਤੋਂ ਜ਼ਿਆਦਾ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਪ੍ਰੰਤੂ ਕਿਸੇ ਵੀ ਛਾਪੇਮਾਰੀ ਦੌਰਾਨ ਪੈਸਾ ਬਰਾਮਦ ਨਹੀਂ ਹੋਇਆ। ਸੁਨੀਤਾ ਕੇਜਰੀਵਾਲ ਨੇ ਅੱਗੇ ਕਿਹਾ ਕਿ ਇਸ ਸਬੰਧੀ ਅਰਵਿੰਦ ਕੇਜਰੀਵਾਲ ਭਲਕੇ 28 ਮਾਰਚ ਨੂੰ ਅਦਾਲਤ ਵਿਚ ਖੁਲਾਸਾ ਕਰਨਗੇ। ਮੁਲਾਕਾਤ ਦੌਰਾਨ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਮੇਰਾ ਸਰੀਰ ਜੇਲ੍ਹ ਵਿਚ ਹੈ ਪ੍ਰੰਤੂ ਮੇਰੀ ਆਤਮਾ ਤੁਹਾਡੇ ਸਾਰਿਆਂ ਵਿਚਕਾਰ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲਾ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ 28 ਮਾਰਚ ਤੱਕ ਈਡੀ ਦੇ ਰਿਮਾਂਡ ’ਤੇ ਹਨ। ਈਡੀ ਰਿਮਾਂਡ ’ਤੇ ਚੱਲ ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਅਤੇ ਨਿੱਜੀ ਸਕੱਤਰ ਰੋਜ਼ਾਨਾ ਮੁਲਾਕਾਤ ਕਰ ਸਕਦੇ ਹਨ। ਜਦਕਿ ਕੇਜਰੀਵਾਲ ਸ਼ਾਮ 6 ਵਜੇ ਤੋਂ 7 ਵਜੇ ਤੱਕ ਆਪਣੇ ਵਕੀਲਾਂ ਨੂੰ ਮਿਲ ਸਕਦੇ ਹਨ।