25 C
Toronto
Saturday, September 12, 2026
spot_img
HomeਕੈਨੇਡਾFrontਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਲੱਗਿਆ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ

ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਭਾਜਪਾ ’ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ
ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਜਲੰਧਰ ਵੈਸਟ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਨੇ ਵੀ ਭਾਜਪਾ ਜੁਆਇਨ ਕਰ ਲਈ। ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੂਰਾਲ ਨੇ ਅੱਜ ਹੀ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਉਨ੍ਹਾਂ ਪੋਸਟ ’ਚ ਲਿਖਿਆ ਸੀ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ ਅਤੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਰਿਹਾ ਹੈ। ਇਨ੍ਹਾਂ ਦੋਵੇਂ ਆਗੂਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਨਵੀਂ ਦਿੱਲੀ ਸਥਿਤ ਪਾਰਟੀ ਦੇ ਦਫ਼ਤਰ ਵਿਚ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਧਿਆਨ ਰਹੇ ਕਿ ਸ਼ੁਸ਼ੀਲ ਕੁਮਾਰ ਰਿੰਕੂ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ‘ਆਪ’ ਦੀ ਅਗਵਾਈ ’ਚ ਜਿੱਤੀ ਅਤੇ ਉਹ ਪੰਜਾਬ ਤੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ।

RELATED ARTICLES
POPULAR POSTS