ਡਿਪਟੀ ਮੁੱਖ ਮੰਤਰੀ ਦੇ ਅਹੁਦੇ ਦਾ ਫੈਸਲਾ ਉਚਿਤ ਸਮੇਂ ‘ਤੇ ਲਿਆ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਾਰ ਫਿਰ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜਲਦੀ ਹੀ ਪਾਰਟੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਿੱਧੂ ਬਗੈਰ ਸ਼ਰਤ ਕਾਂਗਰਸ ਵਿਚ ਸ਼ਾਮਲ ਹੋਣਗੇ ਤੇ ਸੂਬੇ ਵਿਚ ਡਿਪਟੀ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਕੋਈ ਵੀ ਫੈਸਲਾ ਉਚਿਤ ਸਮੇਂ ‘ਤੇ ਲਿਆ ਜਾਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੱਧੂ ਦੀ ਪਤਨੀ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਉਹ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਹੋਣਗੇ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …