-3.6 C
Toronto
Saturday, December 20, 2025
spot_img
HomeਕੈਨੇਡਾFrontਉਤਰਾਖੰਡ ’ਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ...

ਉਤਰਾਖੰਡ ’ਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਹੱਤਿਆ

ਘਟਨਾ ਦੀ ਜਾਂਚ ਲਈ ਐਸਆਈਟੀ ਦਾ ਕੀਤਾ ਗਿਆ ਗਠਨ


ਉਤਰਾਖੰਡ/ਬਿਊਰੋ ਨਿਊਜ਼ : ਉਤਰਾਖੰਡ ’ਚ ਸਥਿਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਅੱਜ ਵੀਰਵਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਘਟਨਾ ਤੋਂ ਬਾਅਦ ਬਾਬਾ ਤਰਸੇਮ ਸਿੰਘ ਨੂੰ ਖਟੀਮਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ ਉਤਰਾਖੰਡ ਪੁਲਿਸ ਦੇ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਪੁਲਿਸ ਨੇ ਇਸ ਘਟਨਾ ਦੇ ਦੋਸ਼ੀਆਂ ਨੂੰ ਫੜਨ ਲਈ ਡੀ ਐਸ ਪੀ ਚਮੋਲੀ ਦੀ ਅਗਵਾਈ ’ਚ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਇਸ ਐਸਆਈਟੀ ਵਿਚ ਪੁਲਿਸ ਦੇ ਉਚ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ ਅਤੇ ਪੁਲਿਸ ਮੁਖੀ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

RELATED ARTICLES
POPULAR POSTS