-12.7 C
Toronto
Saturday, January 31, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਸਿਆਸੀ ਪਾਰਟੀਆਂ ਦੇ ਆਗੂਆਂ ਨੇ ਭਗਵੰਤ ਮਾਨ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਵੀਰਵਾਰ ਨੂੰ ਧੀ ਨੇ ਜਨਮ ਲਿਆ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਬੱਚੀ ਨੂੰ ਜਨਮ ਦਿੱਤਾ ਹੈ, ਇਸ ਸਬੰਧੀ ਮੁੱਖ ਮੰਤਰੀ ਨੇ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂੁ ਜੀ ਨੇ ਬੇਟੀ ਦੀ ਦਾਤ ਬਖਸ਼ੀ ਹੈ ਅਤੇ ਜੱਚਾ ਤੇ ਬੱਚਾ ਦੋਵੇਂ ਤੰਦਰੁਸਤ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਜੁਲਾਈ 2022 ਵਿਚ ਸੀਐਮ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾ ਲਿਆ ਸੀ ਤੇ ਪਹਿਲੀ ਪਤਨੀ ਨਾਲ ਉਨ੍ਹਾਂ ਦਾ ਤਲਾਕ ਹੋ ਗਿਆ ਸੀ। ਭਗਵੰਤ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਦੇ ਵੀ ਦੋ ਬੱਚੇ ਇਕ ਬੇਟਾ ਅਤੇ ਇਕ ਬੇਟੀ ਹਨ, ਜੋ ਵਿਦੇਸ਼ ਵਿਚ ਰਹਿ ਰਹੇ ਹਨ।
RELATED ARTICLES
POPULAR POSTS