ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਇਸ ਵਾਰ ਟਿਕਟ ਦੀ ਦਾਅਦੇਵਾਰੀ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਜਸਬੀਰ ਡਿੰਪਾ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਜ਼ੋਰ ਸ਼ੋਰ ਨਾਲ ਚੋਣ ਲੜਨਗੇ। ਨਾਲ ਹੀ ਡਿੰਪਾ ਨੇ ਇਹ ਵੀ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਵੀ ਦਿੰਦੀ ਤਾਂ ਵੀ ਉਨ੍ਹਾਂ ਨੂੰ ਕੋਈ ਨਰਾਜ਼ਗੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਜਿਸ ਵੀ ਵਿਅਕਤੀ ਨੂੰ ਟਿਕਟ ਦੇਵੇਗੀ, ਉਸ ਨੂੰ ਜਿਤਾਉਣ ਵੀ ਉਹ ਪੂਰੀ ਮਿਹਨਤ ਕਰਨਗੇ। ਜਸਬੀਰ ਡਿੰਪਾ ਨੇ ਕਿਹਾ ਕਿ ਕਾਂਗਰਸ ਪਾਰਟੀ ਛੱਡਣ ਦਾ ਸਵਾਲ ਹੀ ਨਹੀਂ ਹੈ ਅਤੇ ਉਹ ਹਮੇਸ਼ਾ ਕਾਂਗਰਸ ਪਾਰਟੀ ਵਿਚ ਹੀ ਰਹਿਣਗੇ। ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿਚ ਜਾਣ ਸਬੰਧੀ ਡਿੰਪਾ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਰਾਣਾ ਸਾਥੀ ਪਾਰਟੀ ਛੱਡ ਕੇ ਜਾਂਦਾ ਹੈ ਤਾਂ ਬਹੁਤ ਦੁੱਖ ਹੁੰਦਾ ਹੈ।