ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ ਨੂੰ ਅਦਾਲਤ ਨੇ ਚਾਰ ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਜਿਸ ਦੇ ਚਲਦਿਆਂ ਕੇਜਰੀਵਾਲ ਹੁਣ 1 ਅਪ੍ਰੈਲ ਤੱਕ ਈਡੀ ਦੀ ਹਿਰਾਸਤ ਵਿਚ ਰਹਿਣਗੇ। ਇਸ ਤੋਂ ਪਹਿਲਾਂ ਕੋਰਟ ਵਿਚ ਕੇਜਰੀਵਾਲ ਨੇ ਆਪਣੇ ਕੇਸ ਦੀ ਪੈਰਵੀ ਖੁਦ ਹੀ ਕੀਤੀ ਅਤੇ ਅਜਿਹਾ ਕਰਨ ਵਾਲੇ ਉਹ ਦੇਸ਼ ਦੇ ਪਹਿਲੇ ਮੌਜੂਦਾ ਮੁੱਖ ਮੰਤਰੀ ਬਣ ਗਏ ਹਨ। ਕੇਜਰੀਵਾਲ ਨੇ ਆਪਣੀ ਗਿ੍ਰਫ਼ਤਾਰੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਗਿ੍ਰਫ਼ਤਾਰ ਕਰਨ ਲਈ 4 ਸਟੇਟਮੈਂਟਾਂ ਹੀ ਕਾਫ਼ੀ ਨਹੀਂ ਹੁੰਦੀਆਂ। ਜਦਕਿ ਈਡੀ ਨੇ ਇਸ ਦੇ ਜਵਾਬ ’ਚ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਤੋਂ ਉਪਰ ਨਹੀਂ। ਇਸੇ ਦੌਰਾਨ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਮੁੱਖ ਮੰਤਰੀ ਨੂੰ ਬਹੁਤ ਤੰਗ ਕੀਤਾ ਜਾ ਰਿਹਾ ਅਤੇ ਇਸ ਜਵਾਬ ਜਨਤਾ ਵੱਲੋਂ ਦਿੱਤਾ ਜਾਵੇਗਾ। ਉਧਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਲਈ ਦਾਖਲ ਕੀਤੀ ਗਈ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਖਾਰਜ ਕਰ ਦਿੱਤਾ ਹੈ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ।