ਸਮੁੱਚੀਆਂ ਧਾਰਮਿਕ ਜਥੇਬੰਦੀਆਂ ਨੇ ਕੀਤਾ ਦੁੱਖ ਪ੍ਰਗਟ
ਚੰਡੀਗੜ੍ਹ/ਬਿਊਰੋ ਨਿਊਜ਼
ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਜਥੇਦਾਰ ਗਿਆਨੀ ਬਲਦੇਵ ਸਿੰਘ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਗਿਆਨੀ ਬਲਦੇਵ ਸਿੰਘ ਨੇ ਬੱਬਰ ਖਾਲਸਾ ਰਾਹੀਂ ਸਿੱਖ ਸੰਘਰਸ਼ ਵਿਚ ਬੜਾ ਅਹਿਮ ਰੋਲ ਨਿਭਾਇਆ। ਉਨ੍ਹਾਂ ਦਾ ਅੱਜ ਅੰਮ੍ਰਿਤਸਰ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਗਿਆਨੀ ਬਲਦੇਵ ਸਿੰਘ ਲੰਬਾ ਸਮਾਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਦੇ ਮੁਖੀ ਵਜੋਂ ਵੀ ਸੇਵਾਵਾਂ ਨਿਭਾਉਂਦੇ ਰਹੇ। ਉਹਨਾਂ ਦੀ ਪੰਥਕ ਘਾਲਣਾ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ। ਗਿਆਨੀ ਬਲਦੇਵ ਸਿੰਘ ਦੇ ਦੇਹਾਂਤ ‘ਤੇ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਖੇਤਰ ਦੀਆਂ ਅਹਿਮ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਗਿਆਨੀ ਬਲਦੇਵ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਗਿਆਨੀ ਜੀ ਦੇ ਅਕਾਲ ਚਲਾਣੇ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …