Breaking News
Home / ਹਫ਼ਤਾਵਾਰੀ ਫੇਰੀ / 600 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਚਿੱਠੀ ਲਿਖ ਕੇ ਕਿਹਾ

600 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਚਿੱਠੀ ਲਿਖ ਕੇ ਕਿਹਾ

ਨਿਆਂ ਪਾਲਿਕਾ ਖਤਰੇ ‘ਚ, ਖਾਸ ਗਰੁੱਪ ਦੇ ਦਬਾਅ ਤੋਂ ਬਚਾਓ
ਨਵੀਂ ਦਿੱਲੀ : ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 600 ਤੋਂ ਜ਼ਿਆਦਾ ਸੀਨੀਅਰ ਵਕੀਲਾਂ ਨੇ ਮਾਨਯੋਗ ਚੀਫ ਜਸਟਿਸ ਆਫ ਇੰਡੀਆ ਡੀ.ਵਾਈ. ਚੰਦਰਚੂੜ ਨੂੰ ਚਿੱਠੀ ਲਿਖੀ ਹੈ।
ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ਖਤਰੇ ਵਿਚ ਹੈ ਅਤੇ ਇਸ ਨੂੰ ਰਾਜਨੀਤਕ ਅਤੇ ਵਪਾਰਕ ਦਬਾਅ ਤੋਂ ਬਚਾਉਣਾ ਹੋਵੇਗਾ। ਵਕੀਲਾਂ ਨੇ ਲਿਖਿਆ ਕਿ ਨਿਆਂਇਕ ਅਖੰਡਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲਿਖਿਆ ਕਿ ਅਸੀਂ ਉਹ ਵਿਅਕਤੀ ਹਾਂ, ਜੋ ਕਾਨੂੰਨ ਨੂੰ ਕਾਇਮ ਰੱਖਣ ਦੇ ਲਈ ਕੰਮ ਕਰਦੇ ਹਾਂ। ਵਕੀਲਾਂ ਦਾ ਇਹ ਵੀ ਮੰਨਣਾ ਹੈ ਕਿ ਸਾਨੂੰ ਅਦਾਲਤਾਂ ਦੇ ਲਈ ਖੜ੍ਹੇ ਹੋਣਾ ਪਵੇਗਾ ਅਤੇ ਹੁਣ ਆਵਾਜ਼ ਉਠਾਉਣ ਦਾ ਸਮਾਂ ਹੈ।
ਵਕੀਲਾਂ ਨੇ ਕਿਹਾ ਕਿ ਹੁਣ ਉਨ੍ਹਾਂ ਵਿਅਕਤੀਆਂ ਖਿਲਾਫ ਬੋਲਣ ਦਾ ਸਮਾਂ ਹੈ, ਜੋ ਲੁਕ ਕੇ ਵਾਰ ਕਰ ਰਹੇ ਹਨ। ਵਕੀਲਾਂ ਨੇ ਇਹ ਵੀ ਲਿਖਿਆ ਕਿ ਸਾਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਅਦਾਲਤਾਂ ਲੋਕਤੰਤਰ ਦਾ ਸਤੰਭ ਬਣੀਆਂ ਰਹਿਣ।

 

Check Also

PM ਜਸਟਿਨ ਟਰੂਡੋ ਨੇ ਜਿੱਤਿਆ ਭਰੋਸੇ ਦਾ ਵੋਟ

ਸਦਨ ਵਿਚ ਫੇਲ੍ਹ ਹੋਇਆ ਵਿਰੋਧੀ ਧਿਰ ਕੰਸਰਵੇਟਿਵ ਦਾ ਮਤਾ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ …