Breaking News
Home / ਭਾਰਤ / ਉਤਰਾਖੰਡ ‘ਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਹੱਤਿਆ

ਉਤਰਾਖੰਡ ‘ਚ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਹੱਤਿਆ

ਘਟਨਾ ਦੀ ਜਾਂਚ ਲਈ ਐਸਆਈਟੀ ਦਾ ਕੀਤਾ ਗਿਆ ਗਠਨ
ਉਤਰਾਖੰਡ/ਬਿਊਰੋ ਨਿਊਜ਼ ; ਉਤਰਾਖੰਡ ‘ਚ ਸਥਿਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਦੀ ਵੀਰਵਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਘਟਨਾ ਤੋਂ ਬਾਅਦ ਬਾਬਾ ਤਰਸੇਮ ਸਿੰਘ ਨੂੰ ਖਟੀਮਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ ਉਤਰਾਖੰਡ ਪੁਲਿਸ ਦੇ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਪੁਲਿਸ ਨੇ ਇਸ ਘਟਨਾ ਦੇ ਦੋਸ਼ੀਆਂ ਨੂੰ ਫੜਨ ਲਈ ਡੀ ਐਸ ਪੀ ਚਮੋਲੀ ਦੀ ਅਗਵਾਈ ‘ਚ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਇਸ ਐਸਆਈਟੀ ਵਿਚ ਪੁਲਿਸ ਦੇ ਉਚ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਪੁਲਿਸ ਮੁਖੀ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

Check Also

ਦਿੱਲੀ ਦੀ ਆਬੋ-ਹਵਾ ਬੇਹੱਦ ਖਰਾਬ ਸਥਿਤੀ ਵਿਚ ਪਹੁੰਚੀ

ਸਰਕਾਰੀ ਦਫ਼ਤਰਾਂ ਦਾ ਟਾਈਮ ਟੇਬਲ ਬਦਲਿਆ, ਸਕੂਲਾਂ ’ਚ 6ਵੀਂ ਕਲਾਸ ਤੋਂ ਮਾਸਕ ਕੀਤਾ ਜ਼ਰੂਰੀ ਨਵੀਂ …