ਦਰਬਾਰੀ ਲਾਲ ਮੁੜ ਕਾਂਗਰਸ ਵਿਚ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਰਕੇ ਅੰਮ੍ਰਿਤਸਰ (ਸੈਂਟਰਲ) ਤੋਂ ਉਮੀਦਵਾਰ ਦਰਬਾਰੀ ਲਾਲ ਦੀ ਟਿਕਟ ਕੱਟੀ ਹੈ। ਦਰਬਾਰੀ ਲਾਲ ਅੱਜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦਰਬਾਰੀ ਲਾਲ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ‘ਚ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਦਰਬਾਰੀ ਲਾਲ ਉਪਰ ਭ੍ਰਿਸ਼ਟਾਚਾਰ ਦੇ ਦੋਸ਼ ਸਨ। ਪਾਰਟੀ ਉਨ੍ਹਾਂ ਨੂੰ ਪਿਛਲੇ ਦਿਨਾਂ ਤੋਂ ਆਪਣੀ ਸਥਿਤੀ ਸਪਸ਼ਟ ਕਰਨ ਲਈ ਬੁਲਾ ਰਹੀ ਸੀ।
ਦਰਬਾਰੀ ਲਾਲ ਪਾਰਟੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ ਹਾਜ਼ਰ ਨਹੀਂ ਹੋਏ। ਇਸ ਪਿਛੋਂ ਪਾਰਟੀ ਨੇ ਉਨ੍ਹਾਂ ਦੀ ਟਿਕਟ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨਵੇਂ ਉਮੀਦਵਾਰ ਦਾ ਐਲਾਨ ਛੇਤੀ ਹੀ ਕਰੇਗੀ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …