16.8 C
Toronto
Sunday, September 28, 2025
spot_img
Homeਭਾਰਤਕਵਿਤਾ ਨੂੰ 9 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਕਵਿਤਾ ਨੂੰ 9 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ : ਨਵੀਂ ਦਿੱਲੀ ਦੀ ਇੱਕ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਲੜਕੀ ਕੇ. ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ 9 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਦੀ ਤਿੰਨ ਦਿਨ ਦੀ ਹਿਰਾਸਤ ਸਮਾਪਤ ਹੋਣ ‘ਤੇ ਉਸ ਨੂੰ ਰਾਉਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸਾਹਮਣੇ ਪੇਸ਼ ਕੀਤਾ ਸੀ। ਇਸ ਮੌਕੇ ਈਡੀ ਨੇ ਤਰਕ ਦਿੱਤਾ ਕਿ ਮੁਲਜ਼ਮ ਬਹੁਤ ਪ੍ਰਭਾਵਸ਼ਾਲੀ ਹੈ ਅਤੇ ਜੇ ਉਸ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਉਹ ਗਵਾਹਾਂ ਨੂੰ ਪ੍ਰਭਾਵਿਤ ਕਰੇਗੀ। ਕਵਿਤਾ ਦੇ ਵਕੀਲ ਐਡਵੋਕੇਟ ਨਿਤੇਸ਼ ਰਾਣਾ ਨੇ ਆਪਣੇ ਬੇਟੇ ਦੇ ਇਮਤਿਹਾਨਾਂ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਅਤੇ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਪਹਿਲੀ ਅਪਰੈਲ ‘ਤੇ ਪਾ ਦਿੱਤੀ। ਦੂਜੇ ਪਾਸੇ ਕਵਿਤਾ ਨੇ ਕਿਹਾ ਕਿ ਇਹ ਕੇਸ ਮਨੀ ਲਾਂਡਰਿੰਗ ਦਾ ਨਹੀਂ ਬਲਕਿ ਸਿਆਸੀ ਲਾਂਡਰਿੰਗ ਨਾਲ ਸਬੰਧਤ ਹੈ।

 

RELATED ARTICLES
POPULAR POSTS