ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਦੇ ਇੱਕ ਪਲਾਜ਼ਾ ਵਿੱਚ ਰਾਤ ਸਮੇਂ ਚੱਲੀ ਗੋਲੀ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਐਮਰਜੈਂਸੀ ਅਮਲੇ ਨੂੰ ਡਿਕਸੀ ਰੋਡ ਤੇ ਦ ਕੁਈਨਜ਼ਵੇਅ ਨੇੜੇ ਕਮਰਸ਼ੀਅਲ ਪਲਾਜ਼ਾ ਵਿੱਚ ਗੋਲੀ ਚੱਲਣ ਦੀਆਂ ਖਬਰਾਂ ਦੇ ਕੇ ਰਾਤੀਂ 2:45 ਉੱਤੇ ਸੱਦਿਆ ਗਿਆ। ਪੈਰਾਮੈਡਿਕਸ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਉੱਤੇ ਦੋ ਵਿਅਕਤੀ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮਿਲੇ। ਇੱਕ ਵਿਅਕਤੀ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਪਰ ਦੂਜੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਅਜੇ ਤੱਕ ਕਿਸੇ ਮਸ਼ਕੂਕ ਦੇ ਸਬੰਧ ਵਿੱਚ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।