ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸੂਬੇ ਦੇ ਸਿੱਖ ਐਕਟ ਵਿੱਚ ਕੁਝ ਸੋਧਾਂ ਕੀਤੀਆਂ ਜਾਣਗੀਆਂ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਨੌਜਵਾਨ ਵਿਆਹ ਕਰਵਾਉਣ ਲਈ ਅਯੋਗ ਹੋਣਗੇ।
ਅਰੋੜਾ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਜਿਸ ਦੇ ਉਹ ਪ੍ਰਧਾਨ ਹਨ, ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਸਿੱਖ ਐਕਟ ਵਿੱਚ ਕੀਤੀਆਂ ਜਾਣ ਵਾਲੀਆਂ ਨਵੀਆਂ ਸੋਧਾਂ ਘੱਟ ਗਿਣਤੀ ਭਾਈਚਾਰੇ ਦੇ ਹੱਕ ਵਿੱਚ ਹੋਣਗੀਆਂ। ਰਮੇਸ਼ ਸਿੰਘ ਅਰੋੜਾ ਨੇ ਕਿਹਾ, ”ਸਿੱਖ ਆਨੰਦ ਕਾਰਜ ਮੈਰਿਜ ਐਕਟ 2018 ਵਿੱਚ 18 ਸਾਲ ਤੋਂ ਘੱਟ ਉਮਰ ਦੇ ਸਿੱਖ ਵਿਆਹ ਲਈ ਅਯੋਗ ਸਣੇ ਕੁਝ ਹੋਰ ਸੋਧਾਂ ਕੀਤੀਆਂ ਜਾਣਗੀਆਂ ਅਤੇ ਇਸ ਨੂੰ ਜਲਦੀ ਹੀ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ।”
Check Also
ਟਰੰਪ ਨਾਲ ਵਿਵਾਦ ਵਧਣ ਤੋਂ ਬਾਅਦ ਮਸਕ ਨੇ ਨਵੀਂ ਰਾਜਨੀਤਕ ਪਾਰਟੀ ਬਣਾਈ
ਟਰੰਪ ਦਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ: ਮਸਕ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ …