13.5 C
Toronto
Thursday, September 18, 2025
spot_img
Homeਪੰਜਾਬਮਨਪ੍ਰੀਤ ਬਾਦਲ ਸਰਗਰਮ ਸਿਆਸਤ ਵਿਚ ਜਲਦ ਕਰਨਗੇ ਵਾਪਸੀ

ਮਨਪ੍ਰੀਤ ਬਾਦਲ ਸਰਗਰਮ ਸਿਆਸਤ ਵਿਚ ਜਲਦ ਕਰਨਗੇ ਵਾਪਸੀ

ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ ; ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਟਵੀਟ ਕੀਤਾ ਗਿਆ। ਇਸ ਟਵੀਟ ਰਾਹੀਂ ਉਨ੍ਹਾਂ ਆਪਣੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸ਼ੁਭਚਿੰਤਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੈਂ ਤੰਦਰੁਸਤ ਹੋਣ ਲਈ ਡਾਕਟਰਾਂ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਚੱਲ ਰਿਹਾ ਹੈ। ਆਉਣ ਵਾਲੇ ਕੁਝ ਦਿਨਾਂ ‘ਚ ਮੈਨੂੰ ਇਕ ਹੋਰ ਨਸ ਦੀ ਬਲਾਕੇਜ ਨਾਲ ਨਜਿੱਠਣ ਲਈ ਮੁੜ ਤੋਂ ਸਰਜੀਕਲ ਪ੍ਰਕਿਰਿਆ ਦੀ ਲੋੜ ਪਵੇਗੀ। ਜਿਸ ਤੋਂ ਬਾਅਦ ਮੈਂ ਜਲਦੀ ਹੀ ਸਿਹਤਯਾਬ ਹੋ ਕੇ ਸਰਗਰਮ ਸਿਆਸਤ ਵਿਚ ਵਾਪਸੀ ਕਰਾਂਗੇ। ਧਿਆਨ ਰਹੇ ਕਿ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲੰਘੇ ਦਿਨੀਂ ਦਿਲ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਬਠਿੰਡਾ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਅਤੇ ਅਪ੍ਰੇਸ਼ਨ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹੁਣ ਮਨਪ੍ਰੀਤ ਸਿੰਘ ਬਾਦਲ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਘਰ ਵਿਚ ਅਰਾਮ ਘਰ ਰਹੇ ਹਨ।

 

RELATED ARTICLES
POPULAR POSTS