ਸਮਾਣਾ ‘ਚ ਕੇਜਰੀਵਾਲ ਨੇ ਰੈਲੀ ਦੌਰਾਨ ਕੀਤਾ ਸਪੱਸ਼ਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਹੀ ਹੋਵੇਗਾ। ਆਮ ਆਦਮੀ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਸਾਫ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣਨਗੇ, ਸਗੋਂ ਕੋਈ ਪੰਜਾਬੀ ਹੀ ਸੂਬੇ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇਗਾ।ਅਰਵਿੰਦ ਕੇਜਰੀਵਾਲ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ‘ਤੇ ਪੰਜਾਬੀ ਨੂੰ ਹੀ ਬਿਠਾਵਾਂਗੇ । ਪਰ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਜ਼ਿੰਮੇਵਾਰੀ ਮੇਰੀ ਹੋਵੇਗੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਬਿਆਨ ‘ਤੇ ਨਵੀਂ ਚਰਚਾ ਛਿੜ ਗਈ ਸੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਰਵਿੰਦ ਕੇਜਰੀਵਾਲ ਹੋਣਗੇ। ਮਨੀਸ਼ ਸਿਸੋਦੀਆ ਕਿਹਾ ਸੀ ਕਿ ਤੁਸੀਂ ਮੰਨ ਕੇ ਚੱਲੋ ਕਿ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਹੋਣਗੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …