ਸੂਬਾਈ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਹੋਇਆ ਫ਼ੈਸਲਾ
ਚੰਡੀਗੜ÷ /ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਚੰਡੀਗੜ÷ ‘ਚ ਹੋਈ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਦੀ ਰਣਨੀਤੀ ਤੇ ਚੋਣਾਂ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਇਹ ਫ਼ੈਸਲਾ ਵੀ ਕੀਤਾ ਗਿਆ ਪੰਜਾਬ ਕਾਂਗਰਸ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮੁੱਦੇ ‘ਤੇ ਕੋਈ ਹਮਾਇਤ ਨਹੀਂ ਕਰੇਗੀ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪਾਰਟੀ ਦੇ ਸਾਰੇ ਸੀਨੀਅਰ ਲੀਡਰ ਮੌਜੂਦ ਸਨ। ਕਾਂਗਰਸ ਦੀ ਸਕਰੀਨਿੰਗ ਕਮੇਟੀ ਵੱਲੋਂ ਪਹਿਲਾਂ ਹੀ ਹਲਕਾਵਾਰ ਪੈਨਲ ਤਿਆਰ ਕੀਤੇ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੀ ਮੀਟਿੰਗ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਤੇ ਵਿਚਾਰ ਚਰਚਾ ਕੀਤੀ ਗਈ। ਸੂਤਰਾਂ ਅਨੁਸਾਰ ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਸਪੱਸ਼ਟ ਕਿਹਾ ਕਿ ਸੂਬਾਈ ਲੀਡਰਸ਼ਿਪ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮਾਮਲੇ ‘ਚ ਕੋਈ ਟਿੱਪਣੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਪੰਜਾਬ ਵਿਚ ਇਸ ਮੁੱਦੇ ‘ਤੇ ‘ਆਪ’ ਦੀ ਕੋਈ ਹਮਾਇਤ ਕੀਤੀ ਜਾਵੇਗੀ।
ਲੀਡਰਾਂ ਨੇ ਕਿਹਾ ਕਿ ‘ਇੰਡੀਆ ਗੱਠਜੋੜ’ ਦੀ ਲੀਡਰਸ਼ਿਪ ਆਪਣੇ ਪੱਧਰ ‘ਤੇ ਜੋ ਮਰਜ਼ੀ ਕਰੇ ਪਰ ਪੰਜਾਬ ਵਿੱਚ ਇਸ ਮੁੱਦੇ ‘ਤੇ ਕੁਝ ਨਹੀਂ ਬੋਲਿਆ ਜਾਵੇਗਾ।
ਮੀਟਿੰਗ ਵਿਚ ‘ਆਪ’ ਸਰਕਾਰ ਵੱਲੋਂ ਕਾਂਗਰਸੀ ਆਗੂਆਂ ‘ਤੇ ਦਰਜ ਕੀਤੇ ਕੇਸਾਂ ਦਾ ਹਵਾਲਾ ਦਿੱਤਾ ਗਿਆ ਤੇ ਇੱਕ ਸਾਬਕਾ ਮੰਤਰੀ ਨੇ ਇੱਥੋਂ ਤੱਕ ਆਖ ਦਿੱਤਾ ਕਿ ਉਸ ਖਿਲਾਫ ਪੇਸ਼ ਕੀਤੇ ਚਲਾਨ ਨੂੰ ਦੇਖੋਗੇ ਤਾਂ ਸੱਚ ਪਤਾ ਲੱਗ ਜਾਵੇਗਾ।
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਸੂਬਾਈ ਲੀਡਰਸ਼ਿਪ ਨੇ ਆਪਣਾ ਸਪੱਸ਼ਟ ਸਟੈਂਡ ਦੱਸ ਦਿੱਤਾ। ਚੇਤੇ ਰਹੇ ਕਿ 31 ਮਾਰਚ ਨੂੰ ‘ਇੰਡੀਆ ਬਲਾਕ’ ਵੱਲੋਂ ਦਿੱਲੀ ਦੇ ਰਾਮ ਲੀਲਾ ਮੈਦਾਨ ‘ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਕਾਂਗਰਸ ਦੀ ਮੀਟਿੰਗ ‘ਚ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੀ ਪੂਰਾ ਨਿਸ਼ਾਨੇ ‘ਤੇ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਪਾਰਟੀ ਆਗੂਆਂ ਨੂੰ ਆਉਂਦੇ ਦਿਨਾਂ ਵਿਚ ਪੰਜਾਬ ਦੇ ਚੋਣ ਪਿੜ ਵਿਚ ਵਿਰੋਧੀਆਂ ‘ਤੇ ਹੱਲਾ ਬੋਲ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਗਿਆ ਹੈ।
ਇਸ ਮੌਕੇ ਕੁਝ ਕਮੇਟੀਆਂ ਦੇ ਗਠਨ ਨੂੰ ਲੈ ਕੇ ਵੀ ਚਰਚਾ ਹੋਈ ਹੈ। ਸਿਆਸੀ ਹਲਕਿਆਂ ਵਿਚ ਚਰਚਾ ਰਹੀ ਕਿ ‘ਆਪ’ ਤੇ ਕਾਂਗਰਸ ‘ਚ ਸਮਝੌਤਾ ਹੋ ਸਕਦਾ ਹੈ, ਪਰ ਇਸ ਚਰਚਾ ਨੂੰ ਪਾਰਟੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੂਰੀ ਤਰ÷ ਾਂ ਖਾਰਜ ਕਰ ਦਿੱਤਾ। ਮੀਟਿੰਗ ਵਿਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਨ ਆਸ਼ੂ, ਸਾਬਕਾ ਮੰਤਰੀ ਪਰਗਟ ਸਿੰਘ ਹਾਜ਼ਰ ਸਨ।
ਸਿਆਸੀ ਵਿਰੋਧੀਆਂ ਖਿਲਾਫ ਹਮਲਾਵਰ ਰੁਖ਼ ਅਖਤਿਆਰ ਕਰਾਂਗੇ: ਯਾਦਵ
ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਦਾ ਕਹਿਣਾ ਸੀ ਕਿ ਲੋਕ ਸਭਾ ਚੋਣਾਂ ਵਿਚ ਸਾਰੀਆਂ ਸਿਆਸੀ ਵਿਰੋਧੀ ਧਿਰਾਂ ਖਿਲਾਫ ਉਨ÷ ਾਂ ਦੀ ਹਮਲਾਵਰ ਮੁਹਿੰਮ ਹੋਵੇਗੀ। ਉਨ÷ ਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਕਮੇਟੀਆਂ ਦੇ ਗਠਨ ਆਦਿ ਦੇ ਮਾਮਲੇ ਵਿਚਾਰੇ ਗਏ ਹਨ ਤਾਂ ਜੋ ਚੋਣਾਂ ਵਿਚ ਮੁਹਿੰਮ ਭਖਾਈ ਜਾ ਸਕੇ।