17.8 C
Toronto
Saturday, September 26, 2026
spot_img
Homeਪੰਜਾਬਲੱਖਾ ਸਿਧਾਣਾ ਵੱਲੋਂ ਬਠਿੰਡਾ ਤੋਂ ਚੋਣ ਲੜਨ ਦਾ ਐਲਾਨ

ਲੱਖਾ ਸਿਧਾਣਾ ਵੱਲੋਂ ਬਠਿੰਡਾ ਤੋਂ ਚੋਣ ਲੜਨ ਦਾ ਐਲਾਨ

ਲੱਖਾ ਸਿਧਾਣਾ ਵੱਲੋਂ ਬਠਿੰਡਾ ਤੋਂ ਚੋਣ ਲੜਨ ਦਾ ਐਲਾਨਬਠਿੰਡਾ : ਲਖਵੀਰ ਸਿੰਘ ਲੱਖਾ ਸਿਧਾਣਾ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਪਿੰਡ ਢੱਡੇ ਵਿੱਚ ਵਰਕਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ‘ਚ ਸੱਤਾ ਦਾ ਆਨੰਦ ਮਾਣਨ ਵਾਲੀਆਂ ਪਾਰਟੀਆਂ ਵੀ ਹੁਣ ਪੰਜਾਬ ਨੂੰ ਬਚਾਉਣ ਦੀ ਦੁਹਾਈ ਦੇ ਰਹੀਆਂ ਹਨ। ਇਸ ਤੋਂ ਜਾਪਦਾ ਹੈ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਕੇਵਲ ਸੱਤਾ ‘ਤੇ ਕਾਬਜ਼ ਹੋਣ ਲਈ ਪੰਜਾਬੀਆਂ ਦੀਆਂ ਅੱਖਾਂ ਵਿੱਚ ਧੂੜ ਪਾ ਰਹੀਆਂ ਹਨ। ਉਨ੍ਹਾਂ ਨੂੰ ਪੰਜਾਬ ਦੀ ਜਵਾਨੀ, ਬੋਲੀ, ਇਤਿਹਾਸ, ਪਰਵਾਸ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਵਿਧਾਨ ਚੋਣਾਂ ਦੌਰਾਨ ਉਨ੍ਹਾਂ ਨੂੰ ‘ਆਪ’ ਦਾ ਸਾਥ ਦੇਣ ਲਈ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ ਕਿ ਉਹ ਕਦੇ ਵੀ ਉਸ ਪਾਰਟੀ ਦਾ ਸਾਥ ਨਹੀਂ ਦੇਣਗੇ ਜਿਸ ਦਾ ਮੂੰਹ ਦਿੱਲੀ ਵੱਲ ਹੋਵੇ।

RELATED ARTICLES
POPULAR POSTS