ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ
ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਲੰਘੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦੀ ਪੁਸ਼ਟੀ ਬਾਂਦਾ ਮੈਡੀਕਲ ਕਾਲਜ ਦੇ ਪਿ੍ਰੰਸੀਪਲ ਸੁਨੀਲ ਕੌਸ਼ਲ ਵੱਲੋਂ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਸਾਰੀ ਨੂੰ ਪੇਟ ਦਰਦ ਦੇ ਚਲਦਿਆਂ ਬਾਂਦਾ ਦੇ ਮੈਡੀਕਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਕੀਤਾ ਗਿਆ ਪ੍ਰੰਤੂ ਅੰਸਾਰੀ ਨੂੰ ਬਚਾਇਆ ਨਹੀਂ ਜਾ ਸਕਿਆ। ਡਾਕਟਰਾਂ ਦੀ ਟੀਮ ਵੱਲੋਂ ਅੰਸਾਰੀ ਦੀ ਮਿ੍ਰਤਕ ਦੇਹ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਮਿ੍ਰਤਕ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸੜਕੀ ਰਸਤੇ ਰਾਹੀਂ ਮੁਖਤਾਰ ਅੰਸਾਰੀ ਦੀ ਮਿ੍ਰਤਕ ਦੇਹ ਨੂੰ ਉਸ ਦੇ ਜੱਦੀ ਘਰ ਗਾਜੀਪੁਰ ’ਚ ਲਿਜਾਇਆ ਜਾਵੇਗਾ, ਜਿੱਥੇ ਕਾਲੀ ਬਾਗ ਕਬਰਿਸਤਾਨ ’ਚ ਉਸ ਨੂੰ ਸਪੁਰਦ ਏ ਖਾਕ ਕੀਤਾ ਜਾਵੇਗਾ।