Breaking News
Home / ਕੈਨੇਡਾ / Front / ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ


ਅੰਮਿ੍ਰਤਸਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਪੰਜਾਬ ਸਥਿਤ ਡੇਰਿਆਂ ਦੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੀ ਸ਼ੁਰੂਆਤ ਅੰਮਿ੍ਰਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰੇ ਤੋਂ ਹੋ ਚੁੱਕੀ ਹੈ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਲੰਘੇ ਦਿਨੀਂ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਮੁਲਾਕਾਤ ਕੀਤੀ ਗਈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਡੇਰਾ ਬਿਆਸ ਪਹੁੰਚੇ ਅਤੇ ਉਨ੍ਹਾਂ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ। ਜਦਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਵੀ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਚੁੱਕੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਡੇਰਾ ਬਿਆਸ ਦੀਆਂ ਦੇਸ਼ ਭਰ 5 ਹਜ਼ਾਰ ਬ੍ਰਾਂਚਾਂ ਹਨ ਜਦਕਿ ਪੰਜਾਬ ’ਚ ਵੀ 80 ਤੋਂ 90 ਸਤਿਸੰਗ ਘਰ ਮੌਜੂਦ ਹਨ। ਡੇਰੇ ਦੀ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਮਿ੍ਰਤਸਰ, ਗੁਰਦਾਸਪੁਰ, ਜਲੰਧਰ, ਪਟਿਆਲਾ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ’ਚ ਡੇਰਾ ਬਿਆਸ ਦਾ ਕਾਫ਼ੀ ਪ੍ਰਭਾਵ ਮੰਨਿਆ ਜਾਂਦਾ ਹੈ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …