23.3 C
Toronto
Tuesday, August 11, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਅੱਜ ਸ਼ੁੱਕਰਵਾਰ ਨੂੰ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਮੁਹਿੰਮ ਦਾ ਨਾਂ ਹੈ ‘ਕੇਜਰੀਵਾਲ ਨੂੰ ਅਸ਼ੀਰਵਾਦ ਕੈਂਪ’ ਰੱਖਿਆ ਗਿਆ। ਇਸ ਦੇ ਲਈ ਸੁਨੀਤਾ ਕੇਜਰੀਵਾਲ ਵੱਲੋਂ ਇਕ ਵਟਸਐਪ ਨੰਬਰ ਵੀ ਜਾਰੀ ਕੀਤਾ ਗਿਆ। ਇਸ ਨੰਬਰ ’ਤੇ ਮੈਸੇਜ ਰਾਹੀਂ ਤੁਸੀਂ ਈਡੀ ਦੀ ਹਿਰਾਸਤ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸ਼ੀਰਵਾਦ ਭੇਜ ਸਕਦੇ ਹੋਏ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਈਡੀ ਵੱਲੋਂ ਲੰਘੀ 21 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ ਗਿਆ ਅਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ 28 ਮਾਰਚ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਈਡੀ ਨੇ ਕੋਰਟ ਕੋਲੋਂ ਕੇਜਰੀਵਾਲ ਦੇ 7 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਪ੍ਰੰਤੂ ਕੋਰਟ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਜਰੀਵਾਲ ਦੇ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਸੀ।

RELATED ARTICLES
POPULAR POSTS