Breaking News
Home / ਕੈਨੇਡਾ / Front / ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ


ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ 40 ਸਟਾਰ ਪ੍ਰਚਾਰਕਾਂ ਵਾਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਰਾਜਸਥਾਨ ਲਈ ਜਾਰੀ ਕੀਤੀ ਗਈ ਇਸ ਸੂਚੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਸ਼ਾਮਲ ਕੀਤਾ ਗਿਆ। ਇਹ ਦੋਵੇਂ ਆਗੂ ਲੋਕ ਸਭਾ ਚੋਣਾਂ ਦੌਰਾਨ ਰਾਜਸਥਾਨ ਵਿਚ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆਉਣਗੇ। ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਜਾਰੀ ਕੀਤੀ ਗਈ ਸੂਚੀ ਵਿਚ ਕ੍ਰਮਵਾਰ ਪੰਜਵਾਂ ਅਤੇ 20ਵਾਂ ਸਥਾਨ ਦਿੱਤਾ ਗਿਆ ਹੈ। ਜਦਕਿ ਇਨ੍ਹਾਂ ਦੋਵੇਂ ਆਗੂਆਂ ਤੋਂ ਇਲਾਵਾ ਇਸ ਸੂਚੀ ਵਿਚ ਪੰਜਾਬ ਦੇ ਕਿਸੇ ਹੋਰ ਆਗੂ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ। ਕਾਂਗਰਸ ਪਾਰਟੀ ਵੱਲੋਂ ਰਾਜਸਥਾਨ ਲਈ ਜੋ ਸਟਾਰ ਪ੍ਰਚਾਰਕਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਉਸ ’ਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਆਗੂ ਵੀ ਆਪਣੀ ਜਗ੍ਹਾ ਬਣਾਉਣ ਵਿਚ ਕਾਮਯਾਬ ਰਹੇ ਹਨ। ਇਨ੍ਹਾਂ ਆਗੂਆਂ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਨਾਮ ਸ਼ਾਮਲ ਹੈ। ਧਿਆਨ ਰਹੇ ਕਿ ਰਾਜਸਥਾਨ ’ਚ ਪਹਿਲੇ ਗੇੜ ਦੌਰਾਨ ਯਾਨੀ 19 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ।

Check Also

ਜੰਮੂ ਕਸ਼ਮੀਰ ਵਿਧਾਨ ਸਭਾ ’ਚ 370 ਦੀ ਬਹਾਲੀ ਦਾ ਮਤਾ ਪਾਸ – ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ 

ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਸੂਬੇ ਦੀ ਸਪੈਸ਼ਲ ਸਟੇਟਸ ਧਾਰਾ 370 ਨੂੰ ਫਿਰ …