Breaking News
Home / ਕੈਨੇਡਾ / Front / ‘ਆਪ’ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ ਮਿਲਿਆ 5 ਕਰੋੜ ਦਾ ਆਫਰ

‘ਆਪ’ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ ਮਿਲਿਆ 5 ਕਰੋੜ ਦਾ ਆਫਰ

ਫੋਨ ਕਰਕੇ ਆਫਰ ਦੇਣ ਵਾਲੇ ਵਿਅਕਤੀ ਖਿਲਾਫ ਮਾਮਲਾ ਕੀਤਾ ਗਿਆ ਦਰਜ


ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ 5 ਕਰੋੜ ਰੁਪਏ ਦੇ ਕੇ ਭਾਜਪਾ ਜੁਆਇਨ ਕਰਵਾਉਣ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਛੀਨਾ ਲੁਧਿਆਣਾ ਦੱਖਣੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਹੈ ਅਤੇ ਉਨ੍ਹਾਂ ਦੀ ਸ਼ਿਕਾਇਤ ’ਤੇ ਲੁਧਿਆਣਾ ਪੁਲਿਸ ਨੇ ਫੋਨ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਵਿਧਾਇਕ ਛੀਨਾ ਦਾ ਆਰੋਪ ਹੈ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ 5 ਕਰੋੜ ਰੁਪਏ ਅਤੇ ਲੋਕ ਸਭਾ ਟਿਕਟ ਦੀ ਪੇਸ਼ਕਸ਼ ਕੀਤੀ ਹੈ। ਫੋਨ ਕਰਨ ਵਾਲੇ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੋਕ ਸਭਾ ਚੋਣ ਲਈ ਟਿਕਟ ਨਹੀਂ ਚਾਹੀਦੀ ਤਾਂ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਹੋਰ ਅਹੁਦਾ ਮਿਲ ਜਾਵੇਗਾ। ਛੀਨਾ ਨੇ ਕਿਹਾ ਕਿ ਜਦੋਂ ਇਸ ਮੈਂ ਮੁੱਦੇ ’ਤੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਫੋਨ ਕਰਨ ਵਾਲੇ ਵਿਅਕਤੀ ਨੇ ਇਸ ਗੱਲ ਮੈਨੂੰ ਵਿਚਾਰ ਕਰਨ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਉਹ ਫਿਰ ਤੋਂ ਫੋਨ ਕਰੇਗਾ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਅੱਗੇ ਦੱਸਿਆ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਂ ਸੇਵਕ ਸਿੰਘ ਦੱਸਿਆ ਜੋ ਮੈਨੂੰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਫੋਨ ਕਰ ਰਿਹਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …