Breaking News
Home / ਕੈਨੇਡਾ / Front / ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਸੁਰੱਖਿਆ ਘਟਾਈ

ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਸੁਰੱਖਿਆ ਘਟਾਈ

ਜਾਨ ਨੂੰ ਖਤਰਾ ਦੱਸ ਰਿੰਕੂ ਨੇ ਕੇਂਦਰ ਸਰਕਾਰ ਤੋਂ ਮੰਗੀ ਹੋਰ ਸੁਰੱਖਿਆ


ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਰਤੀ ਜਨਤਾ ਵਿਚ ਪਾਰਟੀ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਦੀ ਸੁਰੱਖਿਆ ਘਟਾ ਦਿੱਤੀ ਹੈ। ਜਿਸ ਦਿਨ ਰਿੰਕੂ ਭਾਜਪਾ ਵਿਚ ਸ਼ਾਮਲ ਹੋਏ ਉਸ ਤੋਂ ਅਗਲੇ ਹੀ ਦਿਨ ਪੰਜਾਬ ਸਰਕਾਰ ਨੇ ਉਸ ਦੀ ਸੁਰੱਖਿਆ ਅੱਧੀ ਕਰ ਦਿੱਤੀ ਸੀ। ਉਨ੍ਹਾਂ ਦੀ ਸੁਰੱਖਿਆ ਵਿਚ ਪਹਿਲਾਂ 8 ਪੁਲਿਸ ਮੁਲਾਜ਼ਮ ਤਾਇਨਾਤ ਸਨ ਜਿਨ੍ਹਾਂ ਵਿਚੋਂ ਪੰਜਾਬ ਸਰਕਾਰ ਨੇ ਚਾਰ ਨੂੰ ਵਾਪਸ ਬੁਲਾ ਲਿਆ ਹੈ। ਜਦਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰ ਸੁਸ਼ੀਲ ਕੁਮਾਰ ਰਿੰਕੂ ਖਿਲਾਫ਼ ਲਗਾਤਾਰ ਹਮਲਾਵਰ ਰੁਖ ਅਪਣਾ ਰਹੇ ਹਨ ਅਤੇ ਉਸ ਨੂੰ ਗੱਦਾਰ ਕਹਿ ਰਹੇ ਹਨ। ਲੰਘੇ ਦਿਨੀਂ ਸੰਸਦ ਮੈਂਬਰ ਦੀ ਰਿਹਾਇਸ਼ ਨੇੜੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਰਦਰਸ਼ਨ ਵੀ ਕੀਤਾ ਗਿਆ ਸੀ। ਰਿੰਕੂ ਅਤੇ ਅੰਗੁਰਾਲ ਵੱਲੋਂ ਕੱਢੇ ਗਏ ਰੋਡ ਸ਼ੋਅ ਦੌਰਾਨ ਵੀ ‘ਆਪ’ ਵਰਕਰਾਂ ਨੇ ਦੋਵੇਂ ਆਗੂਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਜਿਸ ਦੇ ਚਲਦਿਆਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲੋਂ ਹੋਰ ਸੁਰੱਖਿਆ ਕਰਮਚਾਰੀਆਂ ਦੀ ਮੰਗ ਕੀਤੀ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ

ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : …