-11 C
Toronto
Wednesday, January 21, 2026
spot_img
HomeਕੈਨੇਡਾFrontਪੰਜਾਬ ’ਚ ਭਾਜਪਾ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਪੰਜਾਬ ’ਚ ਭਾਜਪਾ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ’ਚ ਆਏ ਰਵਨੀਤ ਸਿੰਘ ਬਿੱਟੂ, ਪਰਨੀਤ ਕੌਰ ਅਤੇ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਸਨੀ ਦਿਓਲ ਨੂੰ ਇਸ ਵਾਰ ਟਿਕਟ ਨਹੀਂ ਦਿੱਤੀ ਗਈ। ਭਗਵਾਂ ਪਾਰਟੀ ਨੇ ਪੰਜਾਬ ’ਚ ਤਿੰਨ ਉਮੀਦਵਾਰਾਂ ਨੂੰ ਉਨ੍ਹਾਂ ਦੇ ਮੌਜੂਦਾ ਹਲਕਿਆਂ ਤੋਂ ਟਿਕਟ ਦਿੱਤੀ ਹੈ ਜਦਕਿ ਅਮਰੀਕਾ ’ਚ ਭਾਰਤੀ ਸਫ਼ੀਰ ਰਹੇ ਤਰਨਜੀਤ ਸਿੰਘ ਸੰਧੂ ਲੋਕ ਸਭਾ ਹਲਕਾ ਅੰਮਿ੍ਰਤਸਰ ਤੋਂ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਕਰਨਗੇ। ਹੰਸ ਰਾਜ ਹੰਸ ਜਿਹੜੇ ਕਿ 2019 ’ਚ ਭਾਜਪਾ ਦੀ ਟਿਕਟ ’ਤੇ ਉੱਤਰ ਪੱਛਮੀ ਦਿੱਲੀ ਤੋਂ ਚੋਣ ਜਿੱਤੇ ਸਨ, ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਹ ਸੀਟ ਅਨੁਸੂਚਿਤ ਜਾਤੀ (ਐੱਸਸੀ) ਉਮੀਦਵਾਰ ਲਈ ਰਾਖਵੀਂ ਹੈ। ਪੰਜਾਬ ਵਿੱਚ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ, ਪਰਨੀਤ ਕੌਰ ਨੂੰ ਪਟਿਆਲਾ ਜਦਕਿ ‘ਆਪ’ ਨੂੰ ਅਲਵਿਦਾ ਕਹਿ ਕੇ ਆਏ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਅਦਾਕਾਰ ਸਨੀ ਦਿਓਲ ਦੀ ਜਗ੍ਹਾ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਬਣਾਇਆ ਗਿਆ ਹੈ।
RELATED ARTICLES
POPULAR POSTS